- September 8, 2024
- Updated 3:24 pm
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ, ਮਿਲੀ ਜ਼ਮਾਨਤ
Arvind Kejriwal granted bail: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਦਾਲਤ ਤੋਂ ਨਿਯਮਤ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ 1 ਲੱਖ ਰੁਪਏ ਦੇ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਕੇਜਰੀਵਾਲ ਭਲਕੇ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆਉਣਗੇ। ਇਸ ਤੋਂ ਪਹਿਲਾਂ ਅਦਾਲਤ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਹਾਲਾਂਕਿ ਇਸ ਤੋਂ ਬਾਅਦ ਉਸ ਨੂੰ ਫਿਰ ਜੇਲ੍ਹ ਜਾਣਾ ਪਿਆ।
1 ਲੱਖ ਰੁਪਏ ਦੇ ਮੁਚੱਲਕੇ ‘ਤੇ ਮਿਲੀ ਜ਼ਮਾਨਤ
ਦੱਸਿਆ ਜਾ ਰਿਹਾ ਹੈ ਕਿ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਨਿਯਮਤ ਜ਼ਮਾਨਤ ਦਾ ਵਿਰੋਧ ਕਰਨ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ 48 ਘੰਟੇ ਦਾ ਸਮਾਂ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਸੀਐਮ ਕੇਜਰੀਵਾਲ ਸ਼ੁੱਕਰਵਾਰ ਨੂੰ 1 ਲੱਖ ਰੁਪਏ ਦੇ ਬਾਂਡ ‘ਤੇ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਹੁਣ ਈਡੀ ਇਸ ਮਾਮਲੇ ‘ਚ ਉੱਚ ਅਦਾਲਤ ਤੱਕ ਪਹੁੰਚ ਕਰ ਸਕਦੀ ਹੈ।
ਅਦਾਲਤ ਨੇ ਫੈਸਲਾ ਰੱਖਿਆ ਸੀ ਸੁਰੱਖਿਅਤ
ਅਦਾਲਤ ਨੇ ਲਗਾਤਾਰ ਦੋ ਦਿਨ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਈਡੀ ਨੇ ਵੀਰਵਾਰ ਨੂੰ ਅਦਾਲਤ ‘ਚ ਇਹ ਵੀ ਦਾਅਵਾ ਕੀਤਾ ਸੀ ਕਿ ਸ਼ਰਾਬ ਘੁਟਾਲੇ ‘ਚ ਵਰਤੇ ਗਏ ਪੈਸੇ ਦੀ ਫੋਟੋ ਬਰਾਮਦ ਕਰ ਲਈ ਗਈ ਹੈ। ਕੇਂਦਰੀ ਜਾਂਚ ਏਜੰਸੀ ਨੇ ਦਾਅਵਾ ਕੀਤਾ ਸੀ ਕਿ ਕੇਜਰੀਵਾਲ ਨੇ 100 ਕਰੋੜ ਰੁਪਏ ਦੀ ਰਿਸ਼ਵਤ ਮੰਗੀ ਸੀ। ਇਸ ਦੇ ਨਾਲ ਹੀ ਕੇਜਰੀਵਾਲ ਦੀ ਤਰਫੋਂ ਪੇਸ਼ ਹੋਏ ਵਕੀਲ ਨੇ ਕਿਹਾ ਸੀ ਕਿ ਪੂਰਾ ਮਾਮਲਾ ਸਿਰਫ ਸਰਕਾਰੀ ਗਵਾਹਾਂ ਦੇ ਬਿਆਨਾਂ ‘ਤੇ ਆਧਾਰਿਤ ਹੈ।
21 ਮਾਰਚ ਨੂੰ ਹੋਈ ਸੀ ਗ੍ਰਿਫਤਾਰੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਮਈ ਵਿੱਚ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਸੁਪਰੀਮ ਕੋਰਟ ਵੱਲੋਂ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ। 2 ਜੂਨ ਨੂੰ ਉਸ ਨੇ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਉਦੋਂ ਤੋਂ ਉਹ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਵਿੱਚ ਹੈ।
ਇਹ ਵੀ ਪੜ੍ਹੋ: ਸੁਖਬੀਰ ਸਿੰਘ ਬਾਦਲ ਵੱਲੋਂ ਅੰਮ੍ਰਿਤਪਾਲ ਸਿੰਘ ਵਿਰੁੱਧ NSA ’ਚ ਵਾਧੇ ਦਾ ਵਿਰੋਧ
Recent Posts
- ਭਾਰਤੀ ਟੀਮ ਨੇ ਚੀਨ ਨੂੰ 3-0 ਨਾਲ ਬੁਰੀ ਤਰ੍ਹਾਂ ਹਰਾਇਆ, ਜਿੱਤ ਨਾਲ ਕੀਤੀ ਸ਼ੁਰੂਆਤ
- 13 ਛੱਕੇ ਅਤੇ ਸੈਂਕੜਾ, ਰਿੰਕੂ ਸਿੰਘ ਦੇ ਸਾਥੀ ਨੇ ਮਚਾਇਆ ਕੋਹਰਾਮ, ਰੋਮਾਂਚਕ ਮੈਚ ‘ਚ…
- ਐਥਲੀਟ ਨੂੰ Gold ਜਿੱਤਣ ਦਾ ਜਸ਼ਨ ਮਨਾਉਣਾ ਪਿਆ ਮਹਿੰਗਾ, Medal ਦੂਜੇ ਖਿਡਾਰੀ ਨੂੰ ਦਿੱਤਾ
- AFG VS NZ TEST: ਭਾਰਤ ‘ਚ ਅਫਗਾਨਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਟੈਸਟ ਮੈਚ
- Mumbai: 9-foot-long crocodile safely rescued from Mulund residential society