- December 21, 2024
- Updated 2:52 am
ਬਿਹਾਰ ‘ਚ ਬਿਜਲੀ ਡਿੱਗਣ ਕਾਰਨ ਹੁਣ ਤੱਕ 12 ਲੋਕਾਂ ਦੀ ਹੋਈ ਮੌਤ, CM ਨਿਤੀਸ਼ ਕੁਮਾਰ ਨੇ ਮੁਆਵਜ਼ੇ ਦਾ ਕੀਤਾ ਐਲਾਨ
Bihar News: ਬਿਹਾਰ ਦੇ ਸੱਤ ਜ਼ਿਲ੍ਹਿਆਂ ਵਿੱਚ ਪਿਛਲੇ 24 ਦਿਨਾਂ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ 12 ਲੋਕਾਂ ਦੀ ਮੌਤ ਹੋ ਗਈ ਹੈ। ਅਸਮਾਨੀ ਬਿਜਲੀ ਡਿੱਗਣ ਕਾਰਨ ਹੋਈਆਂ ਇਨ੍ਹਾਂ ਮੌਤਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸੋਮਵਾਰ ਨੂੰ ਕਿਹਾ ਕਿ ਉਹ ਇਸ ਆਫਤ ਦੀ ਘੜੀ ‘ਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਹਨ।
ਮੁੱਖ ਮੰਤਰੀ ਦਫ਼ਤਰ ਵੱਲੋਂ ਐਤਵਾਰ ਨੂੰ ਜਾਰੀ ਪ੍ਰੈਸ ਬਿਆਨ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਜਮੁਈ ਅਤੇ ਕੈਮੂਰ ਵਿੱਚ ਤਿੰਨ-ਤਿੰਨ, ਰੋਹਤਾਸ ਵਿੱਚ ਦੋ, ਸਾਰਨ, ਸਹਿਰਸਾ, ਭੋਜਪੁਰ ਅਤੇ ਗੋਪਾਲਗੰਜ ਵਿੱਚ ਇੱਕ-ਇੱਕ ਵਿਅਕਤੀ ਦੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ ਹੈ।
ਨਿਤੀਸ਼ ਕੁਮਾਰ ਨੇ ਬੀਤੇ ਦਿਨੀਂ ਹੀ ਮ੍ਰਿਤਕਾਂ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦੇ ਨਿਰਦੇਸ਼ ਦਿੱਤੇ ਹਨ।
वज्रपात से नालंदा में 2, वैशाली में 1, भागलपुर में 1, सहरसा में 1, रोहतास में 1, सारण में 1, जमुई में 1, भोजपुर में 1 एवं गोपालगंज में 1 व्यक्ति की मृत्यु दुःखद। शोक संतप्त परिजनों के प्रति गहरी संवेदना है। मृतकों के परिजनों को 4-4 लाख रू॰ अनुग्रह अनुदान दिया जाएगा। लोगों से अपील…
— Nitish Kumar (@NitishKumar) July 7, 2024
ਮੁੱਖ ਮੰਤਰੀ ਨੇ ਅਪੀਲ ਕੀਤੀ ਹੈ ਕਿ ਖਰਾਬ ਮੌਸਮ ਦੌਰਾਨ ਸਾਰੇ ਲੋਕਾਂ ਨੂੰ ਪੂਰੀ ਤਰ੍ਹਾਂ ਸੁਚੇਤ ਰਹਿਣਾ ਚਾਹੀਦਾ ਹੈ, ਖਰਾਬ ਮੌਸਮ ਦੌਰਾਨ ਘਰ ਦੇ ਅੰਦਰ ਹੀ ਰਹਿਣਾ ਚਾਹੀਦਾ ਹੈ ਅਤੇ ਸੁਰੱਖਿਅਤ ਰਹਿਣਾ ਚਾਹੀਦਾ ਹੈ।
ਦੱਸ ਦੇਈਏ ਕਿ ਬਿਹਾਰ ਵਿੱਚ ਜੁਲਾਈ ਮਹੀਨੇ ਤੋਂ ਸ਼ੁਰੂ ਹੋਈ ਮਾਨਸੂਨ ਦੀ ਬਾਰਿਸ਼ ਕਈ ਲੋਕਾਂ ਲਈ ਆਫ਼ਤ ਬਣ ਗਈ ਹੈ। ਖੇਤਾਂ ਵਿੱਚ ਕੰਮ ਕਰਨ ਵਾਲੇ ਕਿਸਾਨ ਅਤੇ ਜ਼ਰੂਰੀ ਕੰਮ ਲਈ ਬਾਹਰ ਜਾਣ ਵਾਲੇ ਲੋਕ ਇਸ ਦੀ ਮਾਰ ਹੇਠ ਆ ਰਹੇ ਹਨ।
ਇੱਕ ਹਫ਼ਤੇ ਦੇ ਅੰਦਰ ਕਈ ਜਾਨਾਂ ਜਾ ਚੁੱਕੀਆਂ ਹਨ ਅਤੇ ਕਈ ਲੋਕ ਜ਼ਖ਼ਮੀ ਵੀ ਹੋਏ ਹਨ। ਮੌਸਮ ਵਿਭਾਗ ਨੇ ਮੀਂਹ ਦੌਰਾਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਦੀ ਚਿਤਾਵਨੀ ਵੀ ਦਿੱਤੀ ਹੈ, ਆਪਣੀਆਂ ਫਸਲਾਂ ਅਤੇ ਪਸ਼ੂਆਂ ਨੂੰ ਸੁਰੱਖਿਅਤ ਥਾਂ ‘ਤੇ ਰੱਖਣ ਦੀ ਵੀ ਸਲਾਹ ਦਿੱਤੀ।
Recent Posts
- Crown of goddess Kali, gifted by PM Modi, stolen from temple in Bangladesh
- Hezbollah leader survives assassination attempt amid Israeli strikes that kill 22 in Beirut
- ਕ੍ਰਿਕਟ ਦੇ ਬਦਲੇ ਨਿਯਮ, ਹੁਣ ਇਸ ਕੇਸ ‘ਚ ਦੁਬਾਰਾ ਨਹੀਂ ਮਿਲੇਗੀ ਬੈਟਿੰਗ, ਮੰਨਿਆ ਜਾਵੇਗਾ
- ਸਚਿਨ ਤੇਂਦੁਲਕਰ ਦੇ ਬਰਾਬਰ ਪਹੁੰਚੇ ਜੋ ਰੂਟ, ਪਰ ਵਿਰਾਟ ਦੇ ਇਸ ਰਿਕਾਰਡ ਤੋਂ ਅਜੇ ਵੀ ਦੂਰ
- Ratan tata death: ਸਿਰਫ ਵੋਲਟਾਸ ਹੀ ਨਹੀਂ, ਸਵੇਰ ਤੋਂ ਰਾਤ ਤੱਕ ਤੁਹਾਡਾ ਕੰਮ ਟਾਟਾ ਦੇ ਬਿਨਾਂ ਨਹੀਂ ਚੱਲ ਸਕਦਾ