- January 19, 2025
- Updated 2:52 am
ਕਿਸਾਨਾਂ ਨੂੰ ਬਿਨਾਂ ਮੁਆਵਜ਼ੇ ਜ਼ਮੀਨਾਂ ’ਤੇ ਗ਼ੈਰ-ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ: ਐਨ.ਕੇ. ਸ਼ਰਮਾ
ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਪਟਿਆਲਾ ਵਿਚ ਬਣਨ ਵਾਲੇ ਉੱਤਰੀ ਬਾਈਪਾਸ ਲਈ ਕਿਸਾਨਾਂ ਨੂੰ ਐਕਵਾਇਰ ਕੀਤੀ ਜ਼ਮੀਨਾਂ ਦਾ ਮੁਆਵਜ਼ਾ ਦਿੱਤੇ ਬਗੈਰ ਸੜਕ ਦਾ ਟੈਂਡਰ ਲਗਵਾ ਕੇ ਭਾਜਪਾ ਦੇ ਆਗੂ ਪ੍ਰਨੀਤ ਕੌਰ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਗੈਰ-ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਹਨ।
ਜਾਰੀ ਇਕ ਬਿਆਨ ‘ਚ ਐਨ.ਕੇ. ਸ਼ਰਮਾ ਨੇ ਕਿਹਾ ਕਿ ਉਹ ਹੈਰਾਨ ਹਨ ਕਿ 3 ਸਾਲ ਤੋਂ ਕਿਸਾਨਾਂ ਨੂੰ ਜ਼ਮੀਨ ਦੇ ਮੁਆਵਜ਼ੇ ਦੀ ਫੁੱਟੀ ਕੌਡੀ ਵੀ ਨਹੀਂ ਮਿਲੀ ਪਰ ਪ੍ਰਨੀਤ ਕੌਰ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗਾਂ ਕਰ ਕੇ ਸੜਕ ਦੇ 764 ਕਰੋੜ ਰੁਪਏ ਦਾ ਟੈਂਡਰ ਲਗਵਾ ਦਿੱਤਾ ਹੈ, ਜੋ ਖੁੱਲ੍ਹ ਵੀ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਟੈਂਡਰ ਖੁੱਲ੍ਹ ਗਿਆ ਤਾਂ ਸੁਭਾਵਕ ਹੈ ਕਿ ਸੜਕ ਬਣਾਉਣ ਲਈ ਜ਼ਿੰਮੇਵਾਰ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (NHAI) ਹੁਣ ਜ਼ਮੀਨਾਂ ਦਾ ਕਬਜ਼ਾ ਲੈਣਾ ਸ਼ੁਰੂ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਵਿਚ ਪਹਿਲੀ ਅਜਿਹੀ ਉਦਾਹਰਣ ਹੋਵੇਗੀ, ਜਦੋਂ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਕਿਸੇ ਸੜਕ ਵਾਸਤੇ ਗੈਰ ਕਾਨੂੰਨੀ ਢੰਗ ਨਾਲ ਕਿਸਾਨਾਂ ਦੀ ਜ਼ਮੀਨ ਦਾ ਕਬਜ਼ਾ ਲਿਆ ਜਾਵੇ। ਉਨ੍ਹਾਂ ਨੇ ਪ੍ਰਨੀਤ ਕੌਰ ਨੂੰ ਸਵਾਲ ਕੀਤਾ ਕਿ ਕੇਂਦਰ ਸਰਕਾਰ ਲਈ 250-300 ਕਰੋੜ ਰੁਪਏ ਦੇਣਾ ਕਿੰਨਾ ਕੁ ਵੱਡਾ ਸਵਾਲ ਹੈ ? ਕਹਿਣ ਦੇ ਬਾਵਜੂਦ ਕੇਂਦਰ ਸਰਕਾਰ ਸਾਰਾ ਮੁਆਵਜ਼ਾ ਦੇਣ ਤੋਂ ਕਿਉਂ ਇਨਕਾਰੀ ਹੈ ?
ਸ਼ਰਮਾ ਨੇ ਕਿਹਾ ਕਿ ਆਪਣਾ ਸਮਰਥਕਾਂ ਦਾ ਸ਼ਹਿਰ ਵਿਚ ਇਕੱਠ ਸੱਦ ਕੇ ਪ੍ਰਨੀਤ ਕੌਰ 24 ਪਿੰਡਾਂ ਦੇ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ 24 ਪਿੰਡਾਂ ਦੇ ਲੋਕਾਂ ਨੇ ਖੁਦ ਐਲਾਨ ਕੀਤਾ ਹੈ ਕਿ ਉਹ ਭਾਜਪਾ ਤੇ ਆਪ ਉਮੀਦਵਾਰ ਦਾ ਪਿੰਡ ਆਉਣ ’ਤੇ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਜੋ ਇਕੱਠ ਅੱਜ ਪ੍ਰਨੀਤ ਕੌਰ ਨੇ ਸੱਦਿਆ, ਉਹ ਸ਼ਹਿਰ ਦੇ ਇਕ ਪੈਟਰੋਲ ਪੰਪ ’ਤੇ ਸੱਦਿਆ ਗਿਆ ਸੀ ਜਦੋਂ ਕਿ ਪ੍ਰਨੀਤ ਕੌਰ ਖੁਦ ਇਹਨਾਂ 24 ਪਿੰਡਾਂ ਵਿਚ ਨਹੀਂ ਗਏ।
ਅਕਾਲੀ ਆਗੂ ਨੇ ਕਿਹਾ ਕਿ ਉਹ ਤਾਂ ਸਿਰਫ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰ ਰਹੇ ਹਨ ਤੇ ਕੋਈ ਰਾਜਨੀਤੀ ਨਹੀਂ ਕਰ ਰਹੇ। ਉਹ ਇਹ ਆਖ ਰਹੇ ਹਨ ਕਿ ਨਿਯਮਾਂ ਮੁਤਾਬਕ ਕਿਸਾਨਾਂ ਨੂੰ 30-30 ਲੱਖ ਰੁਪਏ ਦੀ ਥਾਂ 2.88 ਕਰੋੜ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਕਿਸਾਨ ਹੋਣ ਦੇ ਨਾਅਤੇ ਕਿਸਾਨਾਂ ਦੇ ਹੱਕ ਵਿਚ ਖੜ੍ਹੇ ਹੋਣਾ ਉਹਨਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ ਤੇ ਕਿਸਾਨਾਂ ਨੂੰ ਬਣਦਾ ਹੱਕ ਦੁਆਉਣ ਵਾਸਤੇ ਉਹ ਕਿਸੇ ਵੀ ਪੱਧਰ ਤੱਕ ਜਾਣ ਲਈ ਤਿਆਰ ਹਨ।
ਐਨ.ਕੇ. ਸ਼ਰਮਾ ਨੇ ਕਿਹਾ ਕਿ ਜੇਕਰ ਪ੍ਰਨੀਤ ਕੌਰ ਕਿਸਾਨਾਂ ਪ੍ਰਤੀ ਸੁਹਿਰਦ ਹਨ ਤਾਂ ਉਨ੍ਹਾਂ ਨੂੰ ਤੁਰੰਤ 2.88 ਕਰੋੜ ਰੁਪਏ ਪ੍ਰਤੀ ਏਕੜ ਦੀ ਦਰ ਤੋਂ ਕੇਂਦਰ ਸਰਕਾਰ ਤੋਂ ਮੁਆਵਜ਼ਾ ਦੁਆਉਣ। ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਪ੍ਰਨੀਤ ਕੌਰ ਨੇ ਇਕ ਵਾਰ ਵੀ ਇਹ ਮਸਲਾ ਸੰਸਦ ਵਿਚ ਨਹੀਂ ਚੁੱਕਿਆ। ਸਿਰਫ ਮੀਟਿੰਗਾਂ ਦਾ ਡਰਾਮਾ ਕਰ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਯਤਨ ਜ਼ਰੂਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੋਵੇਂ ਕਿਸਾਨਾਂ ਦੇ ਗੁਨਾਹਗਾਰ ਹਨ ਅਤੇ ਜੇਕਰ ਉਨ੍ਹਾਂ ਨੇ ਬਿਨਾਂ ਮੁਆਵਜ਼ਾ ਦਿੱਤੇ ਕਿਸਾਨਾਂ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਗੈਰ ਕਾਨੂੰਨੀ ਕੋਸ਼ਿਸ਼ ਕੀਤੀ ਤਾਂ ਉਹ ਕਿਸਾਨਾਂ ਨਾਲ ਰਲ ਕੇ ਖੁਦ ਇਸਦਾ ਡਟਵਾਂ ਵਿਰੋਧ ਕਰਨਗੇ।
Recent Posts
- Crown of goddess Kali, gifted by PM Modi, stolen from temple in Bangladesh
- Hezbollah leader survives assassination attempt amid Israeli strikes that kill 22 in Beirut
- ਕ੍ਰਿਕਟ ਦੇ ਬਦਲੇ ਨਿਯਮ, ਹੁਣ ਇਸ ਕੇਸ ‘ਚ ਦੁਬਾਰਾ ਨਹੀਂ ਮਿਲੇਗੀ ਬੈਟਿੰਗ, ਮੰਨਿਆ ਜਾਵੇਗਾ
- ਸਚਿਨ ਤੇਂਦੁਲਕਰ ਦੇ ਬਰਾਬਰ ਪਹੁੰਚੇ ਜੋ ਰੂਟ, ਪਰ ਵਿਰਾਟ ਦੇ ਇਸ ਰਿਕਾਰਡ ਤੋਂ ਅਜੇ ਵੀ ਦੂਰ
- Ratan tata death: ਸਿਰਫ ਵੋਲਟਾਸ ਹੀ ਨਹੀਂ, ਸਵੇਰ ਤੋਂ ਰਾਤ ਤੱਕ ਤੁਹਾਡਾ ਕੰਮ ਟਾਟਾ ਦੇ ਬਿਨਾਂ ਨਹੀਂ ਚੱਲ ਸਕਦਾ