- January 19, 2025
- Updated 2:52 am
‘ਦੋ ਸਾਲ ਤਾਂ ਨੀਂ ਮੈਂ ਕਿਸੇ ਨੂੰ ਕੁੱਝ ਕਿਹੈ…’ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦੀ ਧਮਕੀ ਵੀਡੀਓ ਵਾਇਰਲ
ਲੋਕ ਸਭਾ ਚੋਣਾਂ (Lok Sabha Election 2024) ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਜਿਥੇ ਇਸ ਦੌਰਾਨ ਵੋਟਰਾਂ ਨੂੰ ਉਮੀਦਵਾਰ ਨਿਮਰਤਾ ਅਤੇ ਪਿਆਰ ਨਾਲ ਆਪਣੇ ਹੱਕ ‘ਚ ਵੋਟਾਂ ਪਾਉਣ ਦੀ ਅਪੀਲ ਕਰ ਰਹੇ ਹਨ, ਉਥੇ ਗੁਰਦਾਸਪੁਰ ‘ਚ ਆਮ ਆਦਮੀ ਪਾਰਟੀ ਦੇ ਡੇਰਾ ਬਾਬਾ ਨਾਨਕ ਦੇ ਹਲਕਾ ਇੰਚਾਰਜ ਵੱਲੋਂ ਕਥਿਤ ਤੌਰ ‘ਤੇ ਧਮਕੀਆਂ ਦੇਣ ਦੀ ਇੱਕ ਵੀਡੀਓ ਸਾਹਮਣੇ ਆਈ ਹੈ।
ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦਾ ਇਹ ਆਗੂ ਗੁਰਦੀਪ ਸਿੰਘ ਰੰਧਾਵਾ, ਪਾਰਟੀ ਦਾ ਡੇਰਾ ਬਾਬਾ ਨਾਨਕ ਤੋਂ ਹਲਕਾ ਇੰਚਾਰਜ ਹੈ।ਪਾਰਟੀ ਉਮੀਦਵਾਰ ਸ਼ੈਰੀ ਕਲਸੀ ਦੇ ਹੱਕ ਵਿੱਚ ਇਤਿਹਾਸਿਕ ਕਸਬਾ ਕਲਾਨੌਰ ਵਿਖੇ ਰੱਖੀ ਇਸ ਮੀਟਿੰਗ ਦੀ ਇੱਕ ਛੋਟੀ ਜਿਹੀ ਕਲਿੱਪ ਖੂਬ ਵਾਇਰਲ ਹੋ ਰਹੀ ਹੈ, ਜਿਸ ਵਿੱਚ ਗੁਰਦੀਪ ਸਿੰਘ ਰੰਧਾਵਾ ਵਿਰੋਧੀ ਨੂੰ ਧਮਕੀ ਦਿੰਦੇ ਹੋਏ ਕਹਿ ਰਹੇ ਹਨ ਕਿ ਦੋ ਸਾਲ ਤਾਂ ਉਨ੍ਹਾਂ ਨੇ ਕਿਸੇ ਨੂੰ ਕੁਝ ਨਹੀਂ ਕਿਹਾ ਪਰ ਹੁਣ ਵੇਖਣਗੇ ਕਿ ਡੇਰਾ ਬਾਬਾ ਨਾਨਕ ਹਲਕੇ ਵਿੱਚ ਕਿਹੜਾ ਕਾਂਗਰਸ ਪਾਰਟੀ ਜਾਂ ਫਿਰ ਅਕਾਲੀਆਂ ਦੇ ਬਸਤੇ ਚੁੱਕਦਾ ਹੈ। ਇੱਥੇ ਹੀ ਬੱਸ ਨਹੀਂ ਆਪਣੀ ਗੱਲ ਨੂੰ ਅੱਗੇ ਵਧਾਉਂਦੇ ਹੋਏ ਇਹ ਕਹਿੰਦੇ ਵੀ ਸੁਣਿਆ ਜਾ ਸਕਦਾ ਹੈ ਕਿ ਭਾਵੇਂ ਬਾਅਦ ਵਿੱਚ ਉਨ੍ਹਾਂ ਨੂੰ ਕੋਈ ਜਿੰਨਾ ਮਰਜ਼ੀ ਮਾੜਾ ਕਹਿੰਦਾ ਰਹੇ ਕਿ ਉਨ੍ਹਾਂ ਨੇ ਬੜਾ ਧੱਕਾ ਕਰਾਇਆ ਪਰ ਉਹ ਉਸ ਨੂੰ ਅਜਿਹਾ ਸਮਾਂ ਵੀ ਦਿਖਾਉਣਗੇ, ਜਿਹੜਾ ਸਮਾਂ ਉਸਨੇ ਕਦੇ ਨਹੀਂ ਵੇਖਿਆ ਹੋਵੇਗਾ।
ਰੰਧਾਵਾ ਨੇ ਇਹ ਵੀ ਮੰਨਿਆ ਕਿ ਉਹ ਘਰ ਬੈਠੇ ਲੋਕਾਂ ਨੂੰ ਸੁਣਾਉਣ ਲਈ ਇਹ ਗੱਲ ਜਨਤਕ ਤੌਰ ‘ਤੇ ਕਹਿ ਰਹੇ ਹਨ। ਹਾਲਾਂਕਿ ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਹੜੀ ਭਾਜੀ ਵਿਰੋਧੀਆਂ ਵੱਲੋਂ 2022 ਵਿੱਚ ਪਾਈ ਸੀ, ਉਹ ਮੋੜਨ ਦਾ ਵੇਲਾ ਆ ਗਿਆ ਹੈ।
ਅਕਾਲੀ ਦਲ ਨੇ ਪ੍ਰਗਟਾਇਆ ਰੋਸ
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦੇ ਆਗੂ ਵੱਲੋਂ ਅਜਿਹੀ ਘਟੀਆ ਸ਼ਬਦਾਵਲੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਚੋਣਾਂ ਵਾਲੇ ਦਿਨ ਆਪਣੀਆਂ ਪਾਰਟੀਆਂ ਦੇ ਬੂਥਾਂ ਦਾ ਪ੍ਰਬੰਧ ਕਰਨ ‘ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਹੈ। ਇਸ ਤੋਂ ਪੰਜਾਬ ਵਿੱਚ ਸੱਤਾਧਾਰੀ ‘ਆਪ’ ਦੇ ਇਰਾਦਿਆਂ ਦਾ ਪਤਾ ਲੱਗਦਾ ਹੈ।
The ruling party’s incharge of Dera Baba Nanak constituency Mr Gurdeep Singh Randhawa has openly threatened the Shiromani Akali Dal & Congress party leaders of dire consequences if they manage booths of their parties on election day.
This shows the intentions of the ruling AAP… pic.twitter.com/i3zZGCLwvk
— Dr Daljit S Cheema (@drcheemasad) April 29, 2024
ਉਨ੍ਹਾਂ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਗੁਰਦੀਪ ਸਿੰਘ ਰੰਧਾਵਾ ‘ਤੇ ਐਫਆਈਆਰ ਦਰਜ ਕਰੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
Recent Posts
- Crown of goddess Kali, gifted by PM Modi, stolen from temple in Bangladesh
- Hezbollah leader survives assassination attempt amid Israeli strikes that kill 22 in Beirut
- ਕ੍ਰਿਕਟ ਦੇ ਬਦਲੇ ਨਿਯਮ, ਹੁਣ ਇਸ ਕੇਸ ‘ਚ ਦੁਬਾਰਾ ਨਹੀਂ ਮਿਲੇਗੀ ਬੈਟਿੰਗ, ਮੰਨਿਆ ਜਾਵੇਗਾ
- ਸਚਿਨ ਤੇਂਦੁਲਕਰ ਦੇ ਬਰਾਬਰ ਪਹੁੰਚੇ ਜੋ ਰੂਟ, ਪਰ ਵਿਰਾਟ ਦੇ ਇਸ ਰਿਕਾਰਡ ਤੋਂ ਅਜੇ ਵੀ ਦੂਰ
- Ratan tata death: ਸਿਰਫ ਵੋਲਟਾਸ ਹੀ ਨਹੀਂ, ਸਵੇਰ ਤੋਂ ਰਾਤ ਤੱਕ ਤੁਹਾਡਾ ਕੰਮ ਟਾਟਾ ਦੇ ਬਿਨਾਂ ਨਹੀਂ ਚੱਲ ਸਕਦਾ