- January 18, 2025
- Updated 2:52 am
ਪਟਿਆਲਾ ‘ਚ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ, ਕਿਸਾਨਾਂ ਨੇ ਹਾਈਵੇ ਤੇ ਟੋਲ ਪਲਾਜ਼ਾ ਕੀਤੇ ਬੰਦ, ਮੱਚੀ ਹਾਹਾਕਾਰ
Patiala News: ਰਿਆਸਤੀ ਸ਼ਹਿਰ ਪਟਿਆਲਾ ‘ਚ ਕਿਸਾਨਾਂ ਅਤੇ ਪੰਜਾਬ ਪੁਲਿਸ ਵਿਚਾਲੇ ਜ਼ਬਰਦਸਤ ਟਕਰਾਅ ਦੀ ਖਬਰ ਹੈ। ਪੁਲਿਸ ਨੇ ਇਸ ਦੌਰਾਨ ਕਈ ਕਿਸਾਨ ਆਗੂਆਂ ਅਤੇ ਕਿਸਾਨ ਬੀਬੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਨਤੀਜੇ ਵੱਜੋਂ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਨੂੰ ਤਿੱਖਾ ਕਰਦੇ ਹੋਏ ਨੈਸ਼ਨਲ ਹਾਈਵੇਅ ਜਾਮ ਕਰਦੇ ਹੋਏ ਇੱਥ ਟੋਲ ਪਲਾਜ਼ਾ ਵੀ ਬੰਦ ਕਰ ਦਿੱਤੇ ਹਨ, ਜਿਸ ਕਾਰਨ ਪਟਿਆਲਾ ਪੰਜਾਬ ਨਾਲੋਂ ਕੱਟਿਆ ਨਜ਼ਰ ਆ ਰਿਹਾ ਹੈ।
ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋਂ ਬੁੱਧਵਾਰ ਪਟਿਆਲਾ ਲੋਕ ਸਭਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਉਨ੍ਹਾਂ ਦੀ ਰਿਹਾਇਸ਼ ਅੱਗੇ ਵਿਰੋਧ ਪ੍ਰਦਰਸ਼ਨ ਕੀਤਾ ਜਾਣਾ ਸੀ, ਪਰ ਪੁਲਿਸ ਨੇ ਕਿਸਾਨਾਂ ਨੂੰ ਪਹਿਲਾਂ ਹੀ ਰੋਕਣ ਲਈ ਤਿਆਰੀਆਂ ਕੀਤੀਆਂ ਹੋਈਆਂ ਸਨ। ਦੱਸ ਦਈਏ ਕਿ ਕਿਸਾਨਾਂ ਨੇ ਇਹ ਵਿਰੋਧ ਪ੍ਰਦਰਸ਼ਨ ਦਾ ਸੱਦਾ ਪਿਛਲੇ ਦਿਨੀ ਪਰਨੀਤ ਕੌਰ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਇੱਕ ਕਿਸਾਨ ਦੀ ਧੱਕਾ-ਮੁੱਕੀ ਦੌਰਾਨ ਮੌਤ ਹੋ ਜਾਣ ਦੇ ਵਿਰੋਧ ‘ਚ ਦਿੱਤਾ ਹੋਇਆ ਸੀ। ਪਰ ਪੁਲਿਸ ਵੱਲੋਂ ਪਹਿਲਾਂ ਹੀ ਕਿਸਾਨਾਂ ਨੂੰ ਰੋਕਣ ਦੀਆਂ ਤਿਆਰੀਆਂ ਕੀਤੀਆਂ ਹੋਈਆਂ ਸਨ।
ਇਸ ਦੌਰਾਨ ਜਿਵੇਂ ਹੀ ਵੱਡੀ ਗਿਣਤੀ ਕਿਸਾਨ ਅਤੇ ਕਿਸਾਨ ਬੀਬੀਆਂ ਭਾਜਪਾ ਉਮੀਦਵਾਰ ਦੀ ਰਿਹਾਇਸ਼ ਵੱਲ ਵਧੇ ਤਾਂ ਪੁਲਿਸ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ ਅਤੇ ਕਈ ਕਿਸਾਨ ਤੇ ਕਿਸਾਨ ਬੀਬੀਆਂ ਨੂੰ ਹਿਰਾਸਤ ‘ਚ ਲੈ ਲਿਆ। ਨਤੀਜੇ ਵੱਜੋਂ ਕਿਸਾਨਾਂ ਨੇ ਪਟਿਆਲਾ ਰਾਜਪੁਰਾ ਅਤੇ ਪਟਿਆਲਾ ਸਰਹਿੰਦ ਹਾਈਵੇ ਬੰਦ ਕਰ ਦਿੱਤੇ ਹਨ ਅਤੇ ਧਰੇੜੀ ਜੱਟਾਂ ਟੋਲ ਪਲਾਜ਼ਾ ਵੀ ਬੰਦ ਕਰ ਦਿੱਤਾ ਹੈ।
ਪਟਿਆਲਾ ‘ਚ ਮੱਚੀ ਹਾਹਾਕਾਰ
ਕਿਸਾਨ ਆਗੂਆਂ ਤੇ ਕਿਸਾਨ ਬੀਬੀਆਂ ਦੀ ਹਿਰਾਸਤ ਪਿੱਛੋਂ ਕਿਸਾਨਾਂ ਵਿੱਚ ਭਖਵਾਂ ਰੋਹ ਪਾਇਆ ਜਾ ਰਿਹਾ ਹੈ। ਮਾਹੌਲ ਪੂਰੀ ਤਰ੍ਹਾਂ ਤਣਾਅਪੂਰਨ ਬਣਿਆ ਹੋਇਆ ਹੈ। ਕਿਸਾਨਾਂ ਵੱਲੋਂ ਪਟਿਆਲਾ ਸ਼ਹਿਰ ਦੇ ਆਲੇ-ਦੁਆਲੇ ਰੋਸ ਵੱਜੋਂ ਅੰਦਰ ਅਤੇ ਬਾਹਰ ਧਰਨੇ ਲਾ ਦਿੱਤੇ ਗਏ ਹਨ, ਜਿਸ ਕਾਰਨ ਸ਼ਹਿਰ ‘ਚ ਟ੍ਰੈਫਿਕ ਪੂਰੀ ਤਰ੍ਹਾਂ ਚਰਮਰਾ ਗਈ ਹੈ ਅਤੇ ਲੋਕਾਂ ਵਿੱਚ ਹਰ ਪਾਸੇ ਹਾਹਾਕਾਰ ਮੱਚ ਗਈ ਹੈ। ਕਿਸਾਨਾਂ ਨੇ ਪਟਿਆਲਾ ਸ਼ਹਿਰ ਨੂੰ ਪੰਜਾਬ ਨਾਲ ਜੋੜਨ ਵਾਲੇ ਹਰ ਰਸਤੇ ‘ਤੇ ਜਾਮ ਲਾ ਰੱਖੇ ਹਨ, ਜਿਸ ਕਾਰਨ ਸ਼ਹਿਰ ਵਿੱਚ ਟ੍ਰੈਫਿਕ ਪੂਰੀ ਤਰ੍ਹਾਂ ਜਾਮ ਹੋ ਗਈ ਹੈ।
ਖਬਰ ਅਪਡੇਟ ਜਾਰੀ…
Recent Posts
- Crown of goddess Kali, gifted by PM Modi, stolen from temple in Bangladesh
- Hezbollah leader survives assassination attempt amid Israeli strikes that kill 22 in Beirut
- ਕ੍ਰਿਕਟ ਦੇ ਬਦਲੇ ਨਿਯਮ, ਹੁਣ ਇਸ ਕੇਸ ‘ਚ ਦੁਬਾਰਾ ਨਹੀਂ ਮਿਲੇਗੀ ਬੈਟਿੰਗ, ਮੰਨਿਆ ਜਾਵੇਗਾ
- ਸਚਿਨ ਤੇਂਦੁਲਕਰ ਦੇ ਬਰਾਬਰ ਪਹੁੰਚੇ ਜੋ ਰੂਟ, ਪਰ ਵਿਰਾਟ ਦੇ ਇਸ ਰਿਕਾਰਡ ਤੋਂ ਅਜੇ ਵੀ ਦੂਰ
- Ratan tata death: ਸਿਰਫ ਵੋਲਟਾਸ ਹੀ ਨਹੀਂ, ਸਵੇਰ ਤੋਂ ਰਾਤ ਤੱਕ ਤੁਹਾਡਾ ਕੰਮ ਟਾਟਾ ਦੇ ਬਿਨਾਂ ਨਹੀਂ ਚੱਲ ਸਕਦਾ