- November 24, 2024
- Updated 5:24 am
ਸ਼੍ਰੋਮਣੀ ਅਕਾਲੀ ਦਲ ‘ਚ ਮੁੜ ਸ਼ਾਮਲ ਹੋਏ ਦਿਲਬਾਗ ਸਿੰਘ ਵਡਾਲੀ, CM ਮਾਨ ਨੇ ਬੀਤੇ ਦਿਨ ‘ਆਪ’ ‘ਚ ਕਰਵਾਈ ਸੀ ਸ਼ਮੂਲੀਅਤ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਿਲਬਾਗ ਸਿੰਘ ਵਡਾਲੀ ਨੇ ਮੁੜ ਘਰ ਵਾਪਸੀ ਕਰ ਲਈ ਹੈ। ਦਿਲਬਾਗ ਸਿੰਘ ਵਡਾਲੀ ਨੂੰ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ‘ਚ ਸ਼ਾਮਲ ਕਰਵਾਇਆ ਸੀ, ਪਰੰਤੂ 24 ਘੰਟਿਆਂ ਦੇ ਅੰਦਰ ਹੀ ਉਨ੍ਹਾਂ ਨੇ ਆਪਣੀ ਮਾਂ ਪਾਰਟੀ ‘ਚ ਮੁੜ ਸ਼ਮੂਲੀਅਤ ਕਰ ਲਈ ਹੈ।
ਦਿਲਬਾਗ ਸਿੰਘ ਵਡਾਲੀ ਨੂੰ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਲੋਕ ਸਭਾ ਅੰਮ੍ਰਿਤਸਰ ਤੋਂ ਪਾਰਟੀ ਉਮੀਦਵਾਰ ਅਨਿਲ ਜੋਸ਼ੀ ਨੇ ਸਿਰੋਪਾਓ ਭੇਂਟ ਕਰਕੇ ਮੁੜ ਸ਼ਮੂਲੀਅਤ ਕਰਵਾਈ ਅਤੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਦਿਲਬਾਗ ਵਡਾਲੀ ਨੇ ਕਿਹਾ ਕਿ ਉਨ੍ਹਾਂ ਨੇ 24 ਘੰਟਿਆਂ ਅੰਦਰ ਹੀ ਆਮ ਆਦਮੀ ਪਾਰਟੀ ਵਿਚੋਂ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ਕੀਤੀ ਹੈ।
ਦਿਲਬਾਗ ਸਿੰਘ ਵਡਾਲੀ ਨੇ ਕਿਹਾ ਕਿ ਇੱਕ ਘਰ ਵਿੱਚ ਚਾਰ ਭਾਂਡੇ ਖੜਕਦੇ ਹਨ ਹੁਣ ਮੈਨੂੰ ਕੋਈ ਗੁੱਸਾ ਗਿਲਾ ਨਹੀਂ ਹੈ ਅਤੇ ਮੈਂ ਸ਼੍ਰੋਮਣੀ ਅਕਾਲੀ ਦਲ ਦਾ ਸਿਪਾਹੀ ਹਾਂ ਤੇ ਇਸੇ ਦੇ ਵਿੱਚ ਰਹਾਂਗਾ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣੇ ਹਲਕੇ ਤੋਂ ਅਨਿਲ ਜੋਸ਼ੀ ਨੂੰ ਵੱਡੀ ਲੀਡ ਨਾਲ ਜਿਤਾਵਾਂਗਾ।
Recent Posts
- Crown of goddess Kali, gifted by PM Modi, stolen from temple in Bangladesh
- Hezbollah leader survives assassination attempt amid Israeli strikes that kill 22 in Beirut
- ਕ੍ਰਿਕਟ ਦੇ ਬਦਲੇ ਨਿਯਮ, ਹੁਣ ਇਸ ਕੇਸ ‘ਚ ਦੁਬਾਰਾ ਨਹੀਂ ਮਿਲੇਗੀ ਬੈਟਿੰਗ, ਮੰਨਿਆ ਜਾਵੇਗਾ
- ਸਚਿਨ ਤੇਂਦੁਲਕਰ ਦੇ ਬਰਾਬਰ ਪਹੁੰਚੇ ਜੋ ਰੂਟ, ਪਰ ਵਿਰਾਟ ਦੇ ਇਸ ਰਿਕਾਰਡ ਤੋਂ ਅਜੇ ਵੀ ਦੂਰ
- Ratan tata death: ਸਿਰਫ ਵੋਲਟਾਸ ਹੀ ਨਹੀਂ, ਸਵੇਰ ਤੋਂ ਰਾਤ ਤੱਕ ਤੁਹਾਡਾ ਕੰਮ ਟਾਟਾ ਦੇ ਬਿਨਾਂ ਨਹੀਂ ਚੱਲ ਸਕਦਾ