- November 27, 2024
- Updated 5:24 am
10 ਸਾਲ ਦੇ ਸਿੱਖ ਬੱਚੇ ਦੀ ਕਹਾਣੀ ਨੇ ਆਨੰਦ ਮਹਿੰਦਰਾ ਨੂੰ ਕੀਤਾ ਭਾਵੁਕ, ਉਦਯੋਗਪਤੀ ਨੇ ਮਦਦ ਲਈ ਵਧਾਇਆ ਹੱਥ
- 129 Views
- admin
- May 7, 2024
- Viral News
Anand Mahindra: ਆਪਣੇ ਸਮਾਜ ਸੇਵੀ ਕੰਮਾਂ ਨੂੰ ਲੈ ਕੇ ਆਨੰਦ ਮਹਿੰਦਰਾ ਹਮੇਸ਼ਾ ਚਰਚਾ ਵਿੱਚ ਰਹਿੰਦੇ ਹਨ। ਹੁਣ ਉਨ੍ਹਾਂ ਨੇ ਇੱਕ 10 ਸਾਲ ਦੇ ਬੱਚੇ ਦੀ ਮਦਦ ਲਈ ਹੱਥ ਵਧਾਇਆ ਹੈ। ਆਪਣੇ ਪਿਤਾ ਦੀ ਮੌਤ ਤੋਂ ਬਾਅਦ ਇਹ ਬੱਚਾ ਖਾਣ ਵਾਲੇ ਰੋਲ ਵੇਚ ਕੇ ਪਰਿਵਾਰ ਦਾ ਗੁਜਾਰਾ ਕਰ ਰਿਹਾ ਹੈ। ਮੁੰਡੇ ਦਾ ਨਾਮ ਜਸਪ੍ਰੀਤ ਹੈ। ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਸੋਮਵਾਰ ਨੂੰ ਟਵਿੱਟਰ ‘ਤੇ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਮੁੰਡੇ ਨੂੰ ਆਪਣਾ ਸਮਰਥਨ ਦਿੱਤਾ ਅਤੇ ਪਰਿਵਾਰ ਲਈ ਉਸਦੇ ਯਤਨਾਂ ਦੀ ਸ਼ਲਾਘਾ ਕੀਤੀ।
ਬੱਚੇ ਦਾ ਨਾਮ ਜਸਪ੍ਰੀਤ ਹੈ ਅਤੇ ਉਹ ਦਿੱਲੀ ਦੇ ਤਿਲਕ ਨਗਰ ਵਿੱਚ ਰਹਿੰਦਾ ਹੈ। ਜਸਪ੍ਰੀਤ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ ਜਿਸ ਵਿੱਚ ਉਹ ਆਪਣੇ ਪਿਤਾ ਦੇ ਸਟਾਲ ‘ਤੇ ਰੋਲ ਬਣਾ ਕੇ ਵੇਚ ਰਿਹਾ ਹੈ। ਵੀਡੀਓ ਜਸਪ੍ਰੀਤ ਦੀ ਕਹਾਣੀ ਬਿਆਨ ਕਰਦੀ ਹੈ, ਜਿਸ ਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਪਰਿਵਾਰ ਦੀ ਜ਼ਿੰਮੇਵਾਰੀ ਆਪਣੇ ਮੋਢਿਆਂ ‘ਤੇ ਲਈ ਹੈ।
ਗੁਰੂ ਗੋਬਿੰਦ ਸਿੰਘ ਦਾ ਬੱਚਾ ਹਾਂ: ਜਸਪ੍ਰੀਤ ਸਿੰਘ
ਵਾਇਰਲ ਵੀਡੀਓ ‘ਚ ਜਸਪ੍ਰੀਤ ਨੇ ਦੱਸਿਆ ਕਿ ਕਿਵੇਂ ਪਿਤਾ ਦੀ ਮੌਤ ਤੋਂ ਬਾਅਦ ਪੂਰੇ ਪਰਿਵਾਰ ਦੀ ਜ਼ਿੰਮੇਵਾਰੀ ਉਸ ਦੇ ਮੋਢਿਆਂ ‘ਤੇ ਆ ਗਈ। ਹੁਣ ਉਹ ਆਪਣਾ ਅਤੇ ਆਪਣੀ ਭੈਣ ਦਾ ਗੁਜ਼ਾਰਾ ਚਲਾਉਣ ਲਈ ਰੋਲ ਵੇਚ ਰਿਹਾ ਹੈ। ਜਸਪ੍ਰੀਤ ਨੇ ਅੱਗੇ ਕਿਹਾ, ‘ਮੈਂ ਗੁਰੂ ਗੋਬਿੰਦ ਸਿੰਘ ਦਾ ਬੱਚਾ ਹਾਂ, ਜਦੋਂ ਤੱਕ ਮੇਰੇ ਸਰੀਰ ‘ਚ ਤਾਕਤ ਹੈ, ਉਦੋਂ ਤੱਕ ਲੜਾਂਗਾ।’
Courage, thy name is Jaspreet.
But his education shouldn’t suffer.
I believe, he’s in Tilak Nagar, Delhi. If anyone has access to his contact number please do share it.
The Mahindra foundation team will explore how we can support his education.
— anand mahindra (@anandmahindra) May 6, 2024
ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਵਾਇਰਲ ਵੀਡੀਓ ਨੂੰ ਪੋਸਟ ਕਰਦੇ ਹੋਏ ਉਦਯੋਗਪਤੀ ਮਹਿੰਦਰਾ ਨੇ ਲਿਖਿਆ, “ਹਿੰਮਤ ਦਾ ਨਾਮ ਜਸਪ੍ਰੀਤ ਹੈ। ਪਰ ਉਸ ਦੀ ਪੜ੍ਹਾਈ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਮੈਨੂੰ ਲੱਗਦਾ ਹੈ ਕਿ ਉਹ ਦਿੱਲੀ ਦੇ ਤਿਲਕ ਨਗਰ ਵਿੱਚ ਰਹਿੰਦਾ ਹੈ। ਜੇਕਰ ਕਿਸੇ ਕੋਲ ਉਸਦਾ ਸੰਪਰਕ ਨੰਬਰ ਹੈ ਤਾਂ ਸ਼ੇਅਰ ਕਰੋ। ਮਹਿੰਦਰਾ ਫਾਊਂਡੇਸ਼ਨ ਦੀ ਟੀਮ ਇਹ ਪਤਾ ਲਗਾਵੇਗੀ ਕਿ ਅਸੀਂ ਉਸ ਦੀ ਸਿੱਖਿਆ ਦਾ ਸਮਰਥਨ ਕਿਵੇਂ ਕਰ ਸਕਦੇ ਹਾਂ।
Recent Posts
- Crown of goddess Kali, gifted by PM Modi, stolen from temple in Bangladesh
- Hezbollah leader survives assassination attempt amid Israeli strikes that kill 22 in Beirut
- ਕ੍ਰਿਕਟ ਦੇ ਬਦਲੇ ਨਿਯਮ, ਹੁਣ ਇਸ ਕੇਸ ‘ਚ ਦੁਬਾਰਾ ਨਹੀਂ ਮਿਲੇਗੀ ਬੈਟਿੰਗ, ਮੰਨਿਆ ਜਾਵੇਗਾ
- ਸਚਿਨ ਤੇਂਦੁਲਕਰ ਦੇ ਬਰਾਬਰ ਪਹੁੰਚੇ ਜੋ ਰੂਟ, ਪਰ ਵਿਰਾਟ ਦੇ ਇਸ ਰਿਕਾਰਡ ਤੋਂ ਅਜੇ ਵੀ ਦੂਰ
- Ratan tata death: ਸਿਰਫ ਵੋਲਟਾਸ ਹੀ ਨਹੀਂ, ਸਵੇਰ ਤੋਂ ਰਾਤ ਤੱਕ ਤੁਹਾਡਾ ਕੰਮ ਟਾਟਾ ਦੇ ਬਿਨਾਂ ਨਹੀਂ ਚੱਲ ਸਕਦਾ