- November 21, 2024
- Updated 5:24 am
17 ਸਾਲਾ ਮੁੰਡੇ ਨੇ BJP ਨੂੰ 8 ਵਾਰੀ ਪਾਈ ਵੋਟ, ਵੀਡੀਓ ਵਾਇਰਲ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
- 66 Views
- admin
- May 20, 2024
- Viral News
8 Times vote cast viral Video: ਉਤਰਪ੍ਰਦੇਸ਼ ਦੇ ਫਾਰੂਖਾਬਾਦ ਲੋਕ ਸਭਾ ਸੀਟ (Farrukhabad Lok Sabha) ਅਧੀਨ ਇੱਕ ਪੋਲਿੰਗ ਬੂਥ ‘ਤੇ ਵੋਟ ਪਾਉਣ ਦਾ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਇਥੇ 13 ਮਈ ਨੂੰ ਪਈਆਂ Lok Sabha Election 2024 ਲਈ ਚੌਥੇ ਗੇੜ ਦੀਆਂ ਵੋਟਾਂ ਦੌਰਾਨ ਇੱਕ 17 ਸਾਲਾ ਨੌਜਵਾਨ ਨੇ 8 ਵਾਰੀ ਵੋਟ ਪਾਈ। ਵਾਇਰਲ ਵੀਡੀਓ ਵਿੱਚ ਨੌਜਵਾਨ ਭਾਰਤੀ ਜਨਤਾ ਪਾਰਟੀ (BJP) ਨੂੰ ਵੋਟ ਪਾਉਂਦਾ ਵਿਖਾਈ ਦੇ ਰਿਹਾ ਹੈ।
ਨੌਜਵਾਨ ‘ਤੇ ਐਫਆਈਆਰ ਦਰਜ
ਜਾਣਕਾਰੀ ਦਿੰਦੇ ਹੋਏ ਯੂਪੀ ਦੇ ਮੁੱਖ ਚੋਣ ਅਧਿਕਾਰੀ ਨਵਦੀਪ ਰਿਣਵਾ ਨੇ ਦੱਸਿਆ ਕਿ ਘਟਨਾ ਦੀ ਐਫਆਈਆਰ ਆਈਪੀਸੀ ਦੀ ਧਾਰਾ 171-ਐਫ ਅਤੇ 419, ਆਰਪੀ ਐਕਟ 951 ਦੀਆਂ ਧਾਰਾਵਾਂ 128, 132 ਅਤੇ 136 ਦੇ ਤਹਿਤ ਈਟਾ ਜ਼ਿਲ੍ਹੇ ਦੇ ਨਯਾਗਾਓਂ ਥਾਣੇ ਵਿੱਚ ਦਰਜ ਕੀਤੀ ਗਈ ਹੈ। ਵੀਡੀਓ ‘ਚ ਕਈ ਵਾਰ ਵੋਟ ਪਾਉਂਦੇ ਨਜ਼ਰ ਆਏ ਵਿਅਕਤੀ ਦੀ ਪਛਾਣ ਰਾਜਨ ਸਿੰਘ ਪੁੱਤਰ ਅਨਿਲ ਸਿੰਘ ਵਾਸੀ ਪਿੰਡ ਖੀਰੀਆ ਪਮਾਰਾਂ ਵਜੋਂ ਹੋਈ ਹੈ, ਜਿਸਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪੋਲਿੰਗ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਮੁਅੱਤਲ ਕਰਨ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਚੋਣ ਕਮਿਸ਼ਨ ਨੂੰ ਸਬੰਧਤ ਪੋਲਿੰਗ ਸਟੇਸ਼ਨ ’ਤੇ ਮੁੜ ਪੋਲਿੰਗ ਕਰਵਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਯੂਪੀ ਦੇ ਬਾਕੀ ਗੇੜਾਂ ਦੇ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਵੋਟਰਾਂ ਦੀ ਸ਼ਨਾਖ਼ਤ ਸਬੰਧੀ ਪ੍ਰਕਿਰਿਆ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
अपनी हार सामने देख कर भाजपा जनादेश को झुठलाने के लिए सरकारी तंत्र पर दबाव बना कर लोकतंत्र को लूटना चाहती है।
कांग्रेस चुनावी ड्यूटी कर रहे सभी अधिकारियों से यह अपेक्षा करती है कि वो सत्ता के दबाव के सामने अपनी संवैधानिक ज़िम्मेदारी न भूलें।
वरना INDIA की सरकार बनते ही ऐसी… https://t.co/fk4wXL8QZy
— Rahul Gandhi (@RahulGandhi) May 19, 2024
ਸਪਾ ਪ੍ਰਮੁੱਖ ਅਖਿਲੇਸ਼ ਯਾਦਵ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀ ਵੀਡੀਓ ਨੂੰ ਆਪਣੇ ਟਵਿੱਟਰ ਐਕਸ ‘ਤੇ 2 ਮਿੰਟ 19 ਸੈਕਿੰਡ ਦੀ ਇਸ ਵੀਡੀਓ ਨੂੰ ਸਾਂਝਾ ਕੀਤਾ ਹੈ।
ਵਾਇਰਲ ਵੀਡੀਓ ਵਿੱਚ ਮੁਲਜ਼ਮ ਵੱਖ-ਵੱਖ ਸਮੇਂ ਦੇ ਫਰਕ ‘ਚ ਵੱਖ-ਵੱਖ ਆਈਡੀ ਕਾਰਡਾਂ ਨੂੰ ਵਿਖਾਉਂਦੇ ਹੋਏ ਭਾਜਪਾ ਉਮੀਦਵਾਰ ਮੁਕੇਸ਼ ਰਾਜਪੂਤ ਦੀ ਫੋਟੋ ਅਤੇ ਕਮਲ ਦੇ ਚਿੰਨ੍ਹ ਦੇ ਸਾਹਮਣੇ ਈਵੀਐਮ ਬਟਨ ਦਬਾਉਂਦੇ ਹੋਏ ਦਿਖਾਈ ਦੇ ਰਿਹਾ ਹੈ।
Recent Posts
- Crown of goddess Kali, gifted by PM Modi, stolen from temple in Bangladesh
- Hezbollah leader survives assassination attempt amid Israeli strikes that kill 22 in Beirut
- ਕ੍ਰਿਕਟ ਦੇ ਬਦਲੇ ਨਿਯਮ, ਹੁਣ ਇਸ ਕੇਸ ‘ਚ ਦੁਬਾਰਾ ਨਹੀਂ ਮਿਲੇਗੀ ਬੈਟਿੰਗ, ਮੰਨਿਆ ਜਾਵੇਗਾ
- ਸਚਿਨ ਤੇਂਦੁਲਕਰ ਦੇ ਬਰਾਬਰ ਪਹੁੰਚੇ ਜੋ ਰੂਟ, ਪਰ ਵਿਰਾਟ ਦੇ ਇਸ ਰਿਕਾਰਡ ਤੋਂ ਅਜੇ ਵੀ ਦੂਰ
- Ratan tata death: ਸਿਰਫ ਵੋਲਟਾਸ ਹੀ ਨਹੀਂ, ਸਵੇਰ ਤੋਂ ਰਾਤ ਤੱਕ ਤੁਹਾਡਾ ਕੰਮ ਟਾਟਾ ਦੇ ਬਿਨਾਂ ਨਹੀਂ ਚੱਲ ਸਕਦਾ