- November 22, 2024
- Updated 5:24 am
ਸਿੱਖ ਕੌਮ ਦੇ ਰੋਹ ਮਗਰੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਘਰਵਾਲੀ ਨੇ ਮੰਗੀ ਮੁਆਫ਼ੀ, ਜਾਣੋ ਕਿਉਂ ਤੇ ਕੀ ਕਿਹਾ
- 82 Views
- admin
- April 30, 2024
- Viral News
ਲੁਧਿਆਣਾ ਲੋਕ ਸਭਾ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਸਿੱਖ ਕੌਮ ਤੋਂ ਬੁੱਧਵਾਰ ਮਾਫੀ ਮੰਗ ਲਈ ਹੈ। ਦੱਸ ਦਈਏ ਕਿ ਅੰਮ੍ਰਿਤਾ ਵੜਿੰਗ ਨੇ ਬੀਤੇ ਦਿਨ ਕਾਂਗਰਸ ਲਈ ਚੋਣ ਪ੍ਰਚਾਰ ਕਰਦਿਆਂ ਇੱਕ ਮੀਟਿੰਗ ਵਿੱਚ ਗੁਰੂ ਨਾਨਕ ਦੇਵ ਜੀ ਦੇ ਪੰਜੇ ਦੀ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਨਾਲ ਤੁਲਨਾ ਕੀਤੀ ਸੀ, ਜਿਸ ਕਾਰਨ ਸਿੱਖ ਕੌਮ ‘ਚ ਭਾਰੀ ਰੋਸ ਫੈਲ ਗਿਆ ਸੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਮਾਮਲਾ ਸਾਹਮਣੇ ਆਉਣ ‘ਤੇ ਅੰਮ੍ਰਿਤਾ ਵੜਿੰਗ ਨੂੰ ਸਖਤ ਤਾੜਨਾ ਕਰਦਿਆਂ ਤੁਰੰਤ ਮਾਫੀ ਮੰਗਣ ਲਈ ਕਿਹਾ ਸੀ।
ਅੰਮ੍ਰਿਤਾ ਵੜਿੰਗ ਨੇ ਮਾਫੀ ਵਿੱਚ ਕੀ ਕਿਹਾ
ਹੁਣ ਰਾਜਾ ਵੜਿੰਗ ਦੀ ਘਰਵਾਲੀ ਨੇ ਸਿੱਖ ਕੌਮ ਦੇ ਰੋਹ ਨੂੰ ਵੇਖਦਿਆਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਮਾਫੀ ਮੰਗੀ ਹੈ। ਉਨ੍ਹਾਂ ਕਿਹਾ, ”ਸਭ ਤੋਂ ਪਹਿਲਾਂ ਮੈਂ ਦੋਵੇਂ ਹੱਥ ਜੋੜ ਕੇ ਉਨ੍ਹਾਂ ਸਭ ਤੋਂ ਮੁਆਫ਼ੀ ਮੰਗਣੀ ਚਾਹੁੰਦੀ ਹਾਂ, ਜਿਨ੍ਹਾਂ ਦੀਆਂ ਭਾਵਨਾਵਾਂ ਨੂੰ ਮੇਰੇ ਅਣਜਾਣੇ ਵਿੱਚ ਬੋਲੇ ਗਏ ਬਿਆਨ ਤੋਂ ਠੇਸ ਪਹੁੰਚੀ ਹੈ। ਉਸ ਗੁਰੂ ਸਾਹਿਬ ਤੋਂ ਬਗੈਰ ਅਸੀਂ ਕੁੱਝ ਵੀ ਨਹੀਂ ਹਾਂ ਅਤੇ ਉਨ੍ਹਾਂ ਦੀ ਮਹਿਮਾ ਵਿਰੁੱਧ ਅਸੀਂ ਕਦੇ ਵੀ ਕੁੱਝ ਨਹੀਂ ਬੋਲ ਸਕਦੇ। ਮੈਂ ਤਾਂ ਉਸ ਅਕਾਲ ਪੁਰਖ ਦੀ ਇੱਕ ਨਿਮਾਣੀ ਜਿਹੀ ਸੇਵਾਦਾਰ ਹਾਂ, ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ। ਉਹ ਵਾਹਿਗੁਰੂ ਅਤੇ ਸੰਗਤ ਬਖਸ਼ਣਹਾਰ ਹੈ। ਮੈਂ ਆਪ ਸਭ ਜੀ ਪਾਸੋਂ ਮੁਆਫ਼ੀ ਮੰਗਦੀ ਹੋਈ ਭੁੱਲ ਬਖਸ਼ਾਉਂਦੀ ਹਾਂ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ”
ਇਹ ਸੀ ਕਾਰਨ
ਪੜਨ ਲਈ ਕਰੋ ਕਲਿੱਕ…. ਗੁਰੂ ਨਾਨਕ ਦੇਵ ਜੀ ਪੰਜੇ ਨਾਲ ਕਾਂਗਰਸ ਦੇ ਪੰਜੇ ਦੀ ਤੁਲਨਾ; ਰਾਜਾ ਵੜਿੰਗ ਦੀ ਪਤਨੀ ਦੀ ਵੀਡੀਓ ਵਾਇਰਲ
Recent Posts
- Crown of goddess Kali, gifted by PM Modi, stolen from temple in Bangladesh
- Hezbollah leader survives assassination attempt amid Israeli strikes that kill 22 in Beirut
- ਕ੍ਰਿਕਟ ਦੇ ਬਦਲੇ ਨਿਯਮ, ਹੁਣ ਇਸ ਕੇਸ ‘ਚ ਦੁਬਾਰਾ ਨਹੀਂ ਮਿਲੇਗੀ ਬੈਟਿੰਗ, ਮੰਨਿਆ ਜਾਵੇਗਾ
- ਸਚਿਨ ਤੇਂਦੁਲਕਰ ਦੇ ਬਰਾਬਰ ਪਹੁੰਚੇ ਜੋ ਰੂਟ, ਪਰ ਵਿਰਾਟ ਦੇ ਇਸ ਰਿਕਾਰਡ ਤੋਂ ਅਜੇ ਵੀ ਦੂਰ
- Ratan tata death: ਸਿਰਫ ਵੋਲਟਾਸ ਹੀ ਨਹੀਂ, ਸਵੇਰ ਤੋਂ ਰਾਤ ਤੱਕ ਤੁਹਾਡਾ ਕੰਮ ਟਾਟਾ ਦੇ ਬਿਨਾਂ ਨਹੀਂ ਚੱਲ ਸਕਦਾ