- November 23, 2024
- Updated 5:24 am
SKM ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਐਲਾਨੀ ਰਣਨੀਤੀ, ਕਿਹਾ- ਇਨ੍ਹਾਂ ਉਮੀਦਵਾਰਾਂ ਨੂੰ ਪਾਓ ਵੋਟਾਂ
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ (ਗ਼ੈਰ-ਰਾਜਨੀਤਕ) (SKM) ਵੱਲੋਂ ਲੋਕ ਸਭਾ ਚੋਣਾਂ 2024 ‘ਚ ਕਿਸਾਨੀ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਕਿਸਾਨੀ ਮੰਗਾਂ ਲਾਗੂ ਨਾ ਕਰਨ ਵਾਲੀਆਂ ਪਾਰਟੀਆਂ ਖਿਲਾਫ਼ ਵੱਡੀ ਰਣਨੀਤੀ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਭਾਰਤੀ ਜਨਤਾ ਭਾਜਪਾ ਦੇ ਵਿਰੋਧ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ (CM Mann) ਦੀ ਅਗਵਾਈ ਹੇਠਲੀ ਪੰਜਾਬ ਸਰਕਾਰ (Punjab Government) ਨੂੰ ਵੀ ਸਖਤ ਚੇਤਾਵਨੀ ਦਿੱਤੀ ਹੈ ਕਿ ਉਹ ਜਲਦ ਹੀ ਮੰਡੀਆਂ ਵਿਚੋਂ ਕਿਸਾਨਾਂ ਦੀ ਫਸਲ ਲਿਫਟਿੰਗ ਕਰੇ ਨਹੀਂ ਤਾਂ ਉਸ ਦਾ ਵੀ ਸਖਤ ਵਿਰੋਧ ਕੀਤਾ ਜਾਵੇਗਾ। ਉਥੇ ਹੀ ਕਿਸਾਨਾਂ ਨੂੰ ਭਾਜਪਾ (BJP) ਨੂੰ ਹਰਾਉਣ ਵਾਲੇ ਉਮੀਦਵਾਰ ਨੂੰ ਵੋਟ ਪਾਉਣ ਦੇ ਸੰਦੇਸ਼ ਦਿੱਤਾ ਗਿਆ ਹੈ।
ਦੱਸ ਦਈਏ ਕਿ ਇਸਤੋਂ ਪਹਿਲਾਂ ਸੰਯੁਕਤ ਮੋਰਚੇ ਵੱਲੋਂ ਪੰਜਾਬ ਭਰ ਦੇ ਪਿੰਡਾਂ ‘ਚ ਕਿਸਾਨਾਂ ਨੂੰ ਭਾਜਪਾ ਆਗੂਆਂ ਦਾ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ, ਜਿਸ ਪਿੱਛੋਂ ਕਿਸਾਨਾਂ ਨੇ ਹੁਣ ਤੱਕ ਲਗਾਤਾਰ ਭਾਜਪਾ ਉਮੀਦਵਾਰਾਂ ਦੇ ਨੱਕ ਵਿੱਚ ਦਮ ਕੀਤਾ ਹੋਇਆ ਹੈ ਅਤੇ ਹਰ ਥਾਂ ਆਗੂਆਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
1 ਲੱਖ ਪੋਸਟਰ ਅਤੇ ਕਾਲੀਆਂ ਝੰਡੀਆਂ ਨਾਲ ਭਾਜਪਾ ਖਿਲਾਫ਼ ਰੋਸ
ਬੁੱਧਵਾਰ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਰਣਨੀਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਜਪਾ ਵੱਲੋਂ ਲਗਾਤਾਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਕਾਰਨ ਭਰਵਾਂ ਰੋਸ ਪਾਇਆ ਜਾ ਰਿਹਾ ਹੈ ਅਤੇ ਹੁਣ ਸੰਯੁਕਤ ਕਿਸਾਨ ਮੋਰਚਾ ਪੰਜਾਬ ਭਰ ‘ਚ ਇੱਕ ਲੱਖ ਪੋਸਟਰ ਲਾ ਕੇ ਭਾਜਪਾ ਨੂੰ ਸਵਾਲ ਕਰੇਗਾ। ਇਸਤੋਂ ਇਲਾਵਾ ਪਿੰਡ ਆਉਣ ਵਾਲੇ ਹਰ ਭਾਜਪਾ ਉਮੀਦਵਾਰ ਦਾ ਕਾਲੀਆਂ ਝੰਡੀਆਂ ਨਾਲ ਸ਼ਾਂਤਮਈ ਤਰੀਕੇ ਨਾਲ ਵਿਰੋਧ ਕੀਤਾ ਜਾਵੇਗਾ।
ਕਿਸਾਨ ਆਗੂ ਨੇ ਕਿਹਾ ਕਿ ਕਿਸਾਨੀ ਮੁੱਦਿਆਂ ‘ਤੇ ਇਹ ਸਾਰੇ ਸਵਾਲ ਭਾਜਪਾ ਨੂੰ ਕੀਤੇ ਜਾ ਰਹੇ ਹਨ। ਸੂਬੇ ਭਰ ਦੇ ਪਿੰਡਾਂ ਵਿੱਚ ਇਹ ਪੋਸਟਰਾਂ ਵਾਲੀਆਂ ਫਲੈਕਸਾਂ ਬਣਾ ਕੇ ਭੇਜੀਆਂ ਜਾਣਗੀਆਂ, ਜਿਨ੍ਹਾਂ ‘ਤੇ 11 ਸਵਾਲ ਹੋਣਗੇ।
21 ਨੂੰ ਮਹਾਂਪੰਚਾਇਤ ਦਾ ਐਲਾਨ
ਕਿਸਾਨ ਆਗੂ ਨੇ ਪੰਜਾਬ ‘ਚ ਮਹਾਂਪੰਚਾਇਤ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਇਹ 21 ਮਈ ਨੂੰ ਜਗਰਾਉਂ ‘ਚ ਕੀਤੀ ਜਾਵੇਗੀ। ਇਸਤੋਂ ਪਹਿਲਾਂ 5 ਮਈ ਨੂੰ ਜ਼ਿਲ੍ਹਾ ਪੱਧਰ ‘ਤੇ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਮਹਾਂਪੰਚਾਇਤ ਲਈ ਜਾਗਰੂਕ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਇਸ ਲਈ ਸਾਰੇ ਪ੍ਰਬੰਧਾਂ ਦੀਆਂ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਣਨੀਤੀ ਤਹਿਤ ਭਾਜਪਾ ਵੱਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਉਸ ਦੀ ਨੀਅਤ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਮਾਨ ਸਰਕਾਰ ਨੂੰ ਦਿੱਤੀ ਚੇਤਾਵਨੀ, ਇਨ੍ਹਾਂ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ
ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਵੀ ਸਖਤ ਚੇਤਾਵਨੀ ਦਿੱਤੀ ਗਈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ‘ਚ ਲਗਾਤਾਰ ਕਿਸਾਨਾਂ ਨੂੰ ਫਸਲਾਂ ਦੀ ਲਿਫਟਿੰਗ ‘ਚ ਸਮੱਸਿਆ ਆ ਰਹੀ ਹੈ, ਪਰੰਤੂ ਪੰਜਾਬ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤੀ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਹੀ ਚਲਦਾ ਰਿਹਾ ਤਾਂ ਕਿਸਾਨਾਂ ਵੱਲੋਂ ਆਮ ਆਦਮੀ ਪਾਰਟੀ ਦਾ ਵੀ ਭਾਜਪਾ ਦੀ ਤਰ੍ਹਾਂ ਵਿਰੋਧ ਕੀਤਾ ਜਾਵੇਗਾ ਅਤੇ ਇਸ ਨੂੰ ਪਿੰਡ ਪੱਧਰ ਤੱਕ ਲੈ ਕੇ ਜਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦ ਤੋਂ ਜਲਦ ਕਿਸਾਨਾਂ ਦੀ ਫਸਲ ਦੀ ਲਿਫਟਿੰਗ ਕਰੇ ਨਹੀਂ ਤਾਂ ਸਵਾਲਾਂ ਦੀ ਸੂਚੀ ਵਿੱਚ ਆਪ ਸਰਕਾਰ ਨੂੰ ਵੀ ਸਵਾਲ ਪੁੱਛੇ ਜਾਣਗੇ।
ਇਸਤੋਂ ਇਲਾਵਾ ਮੋਰਚੇ ਦੇ ਆਗੂਆਂ ਨੇ ਪੰਜਾਬ ਭਰ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਮੂਹ 13 ਲੋਕ ਸਭਾ ਸੀਟਾਂ ‘ਤੇ ਭਾਜਪਾ ਉਮੀਦਵਾਰਾਂ ਨੂੰ ਹਰਾਉਣ ਵਾਲੇ ਉਮੀਦਵਾਰ ਨੂੰ ਵੋਟਾਂ ਪਾ ਕੇ ਜੇਤੂ ਬਣਾਇਆ ਜਾਵੇ।
Recent Posts
- Crown of goddess Kali, gifted by PM Modi, stolen from temple in Bangladesh
- Hezbollah leader survives assassination attempt amid Israeli strikes that kill 22 in Beirut
- ਕ੍ਰਿਕਟ ਦੇ ਬਦਲੇ ਨਿਯਮ, ਹੁਣ ਇਸ ਕੇਸ ‘ਚ ਦੁਬਾਰਾ ਨਹੀਂ ਮਿਲੇਗੀ ਬੈਟਿੰਗ, ਮੰਨਿਆ ਜਾਵੇਗਾ
- ਸਚਿਨ ਤੇਂਦੁਲਕਰ ਦੇ ਬਰਾਬਰ ਪਹੁੰਚੇ ਜੋ ਰੂਟ, ਪਰ ਵਿਰਾਟ ਦੇ ਇਸ ਰਿਕਾਰਡ ਤੋਂ ਅਜੇ ਵੀ ਦੂਰ
- Ratan tata death: ਸਿਰਫ ਵੋਲਟਾਸ ਹੀ ਨਹੀਂ, ਸਵੇਰ ਤੋਂ ਰਾਤ ਤੱਕ ਤੁਹਾਡਾ ਕੰਮ ਟਾਟਾ ਦੇ ਬਿਨਾਂ ਨਹੀਂ ਚੱਲ ਸਕਦਾ