- November 10, 2024
- Updated 5:24 am
ਸਾਬਕਾ ਮੰਤਰੀ ਧਰਮਸੋਤ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਕੇਜਰੀਵਾਲ ਦੀ ਤਰਜ਼ ‘ਤੇ 5 ਜੂਨ ਤੱਕ ਮਿਲੀ ਅੰਤਰਿਮ ਜ਼ਮਾਨਤ
Former minister Sadhu Singh Dharamsot granted interim bail till June 5: ਪੰਜਾਬ-ਹਰਿਆਣਾ ਹਾਈਕੋਰਟ ਨੇ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 5 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਧਰਮਸੋਤ ਨੂੰ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਤਰਜ਼ ‘ਤੇ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦਿੱਤੀ ਹੈ।
ਜ਼ਮਾਨਤ ਲਈ ਦਾਖਲ ਸਾਬਕਾ ਮੰਤਰੀ ਦੀ ਅਰਜ਼ੀ ‘ਤੇ ਸੁਣਵਾਈ ਦੌਰਾਨ ਅਦਾਲਤ ਨੇ ਅੰਤਰਿਮ ਜ਼ਮਾਨਤ ਦਿੰਦਿਆਂ ਹੁਕਮਾਂ ‘ਚ ਕਿਹਾ ਹੈ ਕਿ ਧਰਮਸੋਤ ਨੂੰ 50,000 ਹਜ਼ਾਰ ਰੁਪਏ ਦਾ ਜ਼ਮਾਨਤੀ ਬਾਂਡ ਜਮ੍ਹਾ ਕਰਵਾਉਣਾ ਹੋਵੇਗਾ ਅਤੇ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਨਾ ਛੱਡਣ ਦੀ ਸ਼ਰਤ ਵੀ ਲਗਾਈ ਗਈ ਹੈ।
ਦੱਸ ਦਈਏ ਕਿ ਬਹਿਸ ਦੌਰਾਨ ਧਰਮਸੋਤ ਦੇ ਵਕੀਲ ਨੇ ਚੋਣ ਪ੍ਰਚਾਰ ਲਈ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੇ ਅੰਤਰਿਮ ਜ਼ਮਾਨਤ ਦੇ ਹੁਕਮਾਂ ਦਾ ਹਵਾਲਾ ਦਿੱਤਾ ਸੀ।
ਸਾਬਕਾ ਮੰਤਰੀ ਨੂੰ ਈਡੀ ਨੇ ਇਸ ਮਾਮਲੇ ‘ਚ ਕੀਤਾ ਸੀ ਗ੍ਰਿਫ਼ਤਾਰ
ਦੱਸ ਦਈਏ ਕਿ ਈਡੀ ਨੇ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਨੂੰ ਜਨਵਰੀ ਵਿੱਚ ਈਡੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ‘ਤੇ ਦੋਸ਼ ਹੈ ਕਿ ਜਦੋਂ ਉਹ ਮਾਰਚ 2016 ਤੋਂ ਮਾਰਚ 2022 ਤੱਕ ਜੰਗਲਾਤ ਮੰਤਰੀ ਸਨ, ਉਸ ਸਮੇਂ ਦੌਰਾਨ ਉਨ੍ਹਾਂ ਦੀ ਆਮਦਨ 2.37 ਕਰੋੜ ਰੁਪਏ ਸੀ, ਜਦੋਂ ਕਿ ਉਨ੍ਹਾਂ ਵੱਲੋਂ 8.76 ਕਰੋੜ ਰੁਪਏ ਖਰਚ ਕੀਤੇ ਗਏ ਸਨ। ਜਿਨ੍ਹਾਂ ਸਰੋਤਾਂ ਤੋਂ ਉਨ੍ਹਾਂ ਨੇ ਆਮਦਨ ਤੋਂ ਵੱਧ ਖਰਚ ਕੀਤਾ, ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਈਡੀ ਵੱਲੋਂ ਧਰਮਸੋਤ ਨੂੰ ਜਾਂਚ ਲਈ ਬੁਲਾਇਆ ਗਿਆ ਸੀ, ਪਰ ਜਦੋਂ ਉਹ ਜਾਂਚ ਵਿੱਚ ਸ਼ਾਮਲ ਹੋਣ ਲਈ ਦਫ਼ਤਰ ਗਏ ਸਨ। ਈਡੀ ਦਾ ਕਹਿਣਾ ਸੀ ਕਿ ਉਹ ਜਾਂਚ ‘ਚ ਸਹਿਯੋਗ ਨਹੀਂ ਕਰ ਰਹੇ ਹਨ।
ਮਾਮਲੇ ‘ਚ ਸਾਬਕਾ ਮੰਤਰੀ ਵੱਲੋਂ ਜ਼ਮਾਨਤ ਦੀ ਮੰਗ ਕਰਦਿਆਂ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ, ਜਿਸ ‘ਤੇ ਹਾਈਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਅੱਜ ਸੁਣਵਾਈ ਦੌਰਾਨ ਅਦਾਲਤ ਨੇ ਧਰਮਸੋਤ ਨੂੰ ਵੱਡੀ ਰਾਹਤ ਦਿੰਦਿਆਂ ਚੋਣ ਪ੍ਰਚਾਰ ਕਰਨ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਨਾਲ ਹੀ ਅਦਾਲਤ ਨੇ ਸਾਬਕਾ ਮੰਤਰੀ ਨੂੰ 6 ਜੂਨ ਨੂੰ ਦੁਪਹਿਰ 12 ਵਜੇ ਤੱਕ ਆਤਮ ਸਮਰਪਣ ਕਰਨ ਦੇ ਹੁਕਮ ਦਿੱਤੇ ਹਨ।
Recent Posts
- Crown of goddess Kali, gifted by PM Modi, stolen from temple in Bangladesh
- Hezbollah leader survives assassination attempt amid Israeli strikes that kill 22 in Beirut
- ਕ੍ਰਿਕਟ ਦੇ ਬਦਲੇ ਨਿਯਮ, ਹੁਣ ਇਸ ਕੇਸ ‘ਚ ਦੁਬਾਰਾ ਨਹੀਂ ਮਿਲੇਗੀ ਬੈਟਿੰਗ, ਮੰਨਿਆ ਜਾਵੇਗਾ
- ਸਚਿਨ ਤੇਂਦੁਲਕਰ ਦੇ ਬਰਾਬਰ ਪਹੁੰਚੇ ਜੋ ਰੂਟ, ਪਰ ਵਿਰਾਟ ਦੇ ਇਸ ਰਿਕਾਰਡ ਤੋਂ ਅਜੇ ਵੀ ਦੂਰ
- Ratan tata death: ਸਿਰਫ ਵੋਲਟਾਸ ਹੀ ਨਹੀਂ, ਸਵੇਰ ਤੋਂ ਰਾਤ ਤੱਕ ਤੁਹਾਡਾ ਕੰਮ ਟਾਟਾ ਦੇ ਬਿਨਾਂ ਨਹੀਂ ਚੱਲ ਸਕਦਾ