- November 24, 2024
- Updated 5:24 am
Punjab Minister Video Viral: ਮੰਤਰੀ ਕਟਾਰੂਚੱਕ ਤੋਂ ਬਾਅਦ ਹੁਣ AAP ਦੇ ਇਸ ਮੰਤਰੀ ਦੀ ਕਥਿਤ ਇਤਰਾਜ਼ਯੋਗ ਵੀਡੀਓ ਹੋਈ ਵਾਇਰਲ
- 87 Views
- admin
- May 27, 2024
- Viral News
Punjab Minister Video Viral: ਇੱਕ ਪਾਸੇ ਜਿੱਥੇ ਪੰਜਾਬ ’ਚ ਚੋਣਾਂ ਕਾਰਨ ਸਿਆਸੀ ਅਖਾੜਾ ਭਖਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਇੱਕ ਹੋਰ ਪੰਜਾਬ ਦੇ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਈ ਹੈ। ਜਿਸ ਕਾਰਨ ਪੰਜਾਬ ਦੀ ਮਾਨ ਸਰਕਾਰ ਵੀ ਨਿਸ਼ਾਨੇ ’ਤੇ ਆ ਗਈ ਹੈ। ਦੱਸ ਦਈਏ ਕਿ ਵਾਇਰਲ ਵੀਡੀਓ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਦੱਸੀ ਜਾ ਰਹੀ ਹੈ। ਮੰਤਰੀ ਦੀ ਇਸ ਵੀਡੀਓ ਨੇ ਲੋਕਸਭਾ ਚੋਣਾਂ ਤੋਂ ਪਹਿਲਾਂ ਤਰਥੱਲੀ ਮਚਾ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਰਾਜਪਾਲ ਕੋਲ ਵੀਡੀਓ ਸਬੰਧੀ ਸ਼ਿਕਾਇਤ ਵੀ ਕੀਤੀ ਸੀ। ਜਿਸ ਤੋਂ ਬਾਅਦ ਮਾਮਲਾ ਕਾਫੀ ਭਖ ਗਿਆ ਹੈ। ਨਾਲ ਹੀ ਹੁਣ ਪੰਜਾਬ ਸਰਕਾਰ ਨੂੰ ਇਸ ਬਾਬਤ ਜਵਾਬ ਦੇਣਾ ਪਵੇਗਾ।
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੰਤਰੀ ਦੇ ਇਸ ਵੀਡੀਓ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਬਲਕਾਰ ਸਿੰਘ ਤੇ ਲਾਲ ਚੰਦ ਕਟਾਰੂਚੱਕ ਨੂੰ ਬਚਾਉਣ ’ਚ ਸੀਐੱਮ ਭਗਵੰਤ ਮਾਨ ਦੇ ਰਵੱਈਏ ਤੋਂ ਹੈਰਾਨ ਹਨ।
I’m shocked,appalled & saddened at the shameless attitude of @BhagwantMann for protecting & shielding characterless Ministers like Balkar Singh & Lal. Chand Kataruchak whose sex tapes have emerged in public domain. Latest sleazy sex tape of Minister Balkar Singh has put to shame…
— Sukhpal Singh Khaira (@SukhpalKhaira) May 27, 2024
ਇਸ ਤੋਂ ਇਲਾਵਾ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਮੰਤਰੀ ਬਲਕਾਰ ਸਿੰਘ ਤੇ ਕਟਾਰੂਚੱਕ ਨੂੰ ਫੌਰਨ ਤੌਰ ’ਤੇ ਬਰਖਾਸਤ ਕਰਨ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅਜੀਹੇ ਗੰਦੇ ਮੰਤਰੀ ਨਿਯੁਕਤ ਕਰਕੇ ਬਦਲਾਅ ਕਰਨ ਦਾ ਵਾਅਦਾ ਕੀਤਾ ਸੀ।
ਖੈਰ ਹੁਣ ਵੱਡਾ ਸਵਾਲ ਇਹ ਬਣਦਾ ਹੈ ਕਿ ਕੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਤਰੀ ਦੇ ਖਿਲਾਫ ਕਾਰਵਾਈ ਕਰਨਗੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਹੀ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵੀਡੀਓ ਵੀ ਵਾਇਰਲ ਹੋਈ ਸੀ। ਖੈਰ ਪੀਟੀਸੀ ਨਿਊਜ਼ ਇਸ ਵੀਡੀਓ ਦੀ ਤਸਦੀਕ ਨਹੀਂ ਕਰਦਾ ਹੈ।
ਇਹ ਵੀ ਪੜ੍ਹੋ: ਹਾਏ ਗਰਮੀ! ਪੰਜਾਬ ‘ਚ ਟੁੱਟੇਗਾ ਗਰਮੀ ਦਾ 46 ਸਾਲ ਪੁਰਾਣਾ ਰਿਕਾਰਡ, ਤਾਪਮਾਨ 48 ਡਿਗਰੀ ਨੂੰ ਕਰੇਗਾ ਪਾਰ
Recent Posts
- Crown of goddess Kali, gifted by PM Modi, stolen from temple in Bangladesh
- Hezbollah leader survives assassination attempt amid Israeli strikes that kill 22 in Beirut
- ਕ੍ਰਿਕਟ ਦੇ ਬਦਲੇ ਨਿਯਮ, ਹੁਣ ਇਸ ਕੇਸ ‘ਚ ਦੁਬਾਰਾ ਨਹੀਂ ਮਿਲੇਗੀ ਬੈਟਿੰਗ, ਮੰਨਿਆ ਜਾਵੇਗਾ
- ਸਚਿਨ ਤੇਂਦੁਲਕਰ ਦੇ ਬਰਾਬਰ ਪਹੁੰਚੇ ਜੋ ਰੂਟ, ਪਰ ਵਿਰਾਟ ਦੇ ਇਸ ਰਿਕਾਰਡ ਤੋਂ ਅਜੇ ਵੀ ਦੂਰ
- Ratan tata death: ਸਿਰਫ ਵੋਲਟਾਸ ਹੀ ਨਹੀਂ, ਸਵੇਰ ਤੋਂ ਰਾਤ ਤੱਕ ਤੁਹਾਡਾ ਕੰਮ ਟਾਟਾ ਦੇ ਬਿਨਾਂ ਨਹੀਂ ਚੱਲ ਸਕਦਾ