- September 8, 2024
- Updated 3:24 pm
AAP ਸਾਂਸਦ ਦੀ ਕੁੱਟਮਾਰ ਮਾਮਲਾ: ਕੇਜਰੀਵਾਲ ਦੇ ਪੀਐਸ ਦੀ ਗ੍ਰਿਫ਼ਤਾਰੀ ਖਿਲਾਫ਼ ‘ਆਪ’ ਵੱਲੋਂ ਪ੍ਰਦਰਸ਼ਨ
AAP Protest Against BJP in Swati Maliwal Case: ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੇ ਪੀਐਸ ਦੀ ਗ੍ਰਿਫ਼ਤਾਰੀ ਖਿਲਾਫ਼ ਆਮ ਆਦਮੀ ਪਾਰਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਭਾਜਪਾ ਦੇ ਦਫਤਰ ਵੱਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੋਰਚੇ ਵਿੱਚ ਯੂਕੇ ਤੋਂ ਆਏ ਰਾਘਵ ਚੱਢਾ ਵੀ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ।
ਦੱਸ ਦਈਏ ਕਿ ਦਿੱਲੀ ਪੁਲਿਸ ਨੇ ਕੇਜਰੀਵਾਲ ਦੇ ਪੀਐਸ ਬਿਭਵ ਕੁਮਾਰ (Bibhav Kumar) ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਅਦਾਲਤ ਨੇ 5 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਬਿਭਵ ਨੂੰ ਪੁਲਿਸ ਨੇ ‘ਆਪ’ ਸਾਂਸਦ ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ (Swati Maliwal Assault Case) ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ।
ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਕੁਝ ‘ਆਪ’ ਵਰਕਰਾਂ ਨੂੰ ਹਿਰਾਸਤ ‘ਚ ਲਿਆ ਹੈ। ਪੁਲਿਸ ਨੇ ਕਿਹਾ ਹੈ ਕਿ ‘ਆਪ’ ਨੇ ਪ੍ਰਦਰਸ਼ਨ ਲਈ ਕੋਈ ਇਜਾਜ਼ਤ ਨਹੀਂ ਲਈ ਹੈ, ਇਸ ਲਈ ਉਨ੍ਹਾਂ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ‘ਆਪ’ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਦਰਮਿਆਨ ਇਹ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਥੇ ਲੋਕਾਂ ਨੂੰ ਸੰਬੋਧਨ ਕੀਤਾ।
ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਆਏ ਸਾਰੇ ਮੰਤਰੀਆਂ, ਵਿਧਾਇਕਾਂ, ਸੰਸਦ ਮੈਂਬਰਾਂ, ਕੌਂਸਲਰਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਮੇਰਾ ਸ਼ੁਭਕਾਮਨਾਵਾਂ। ਅੱਜ ਸਾਡੀ ਪਾਰਟੀ ਦੇ ਚੋਟੀ ਦੇ ਆਗੂ ਮੌਜੂਦ ਹਨ। ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਸਾਨੂੰ ਅੱਜ ਇੱਥੇ ਕਿਉਂ ਆਉਣਾ ਪਿਆ। ਆਮ ਆਦਮੀ ਪਾਰਟੀ ਨੂੰ ਪੂਰੀ ਤਰ੍ਹਾਂ ਕੁਚਲਣ ਦਾ ਮਨਸੂਬਾ ਬਣਾਇਆ ਗਿਆ ਹੈ।
ਚਲਾਇਆ ਜਾ ਰਿਹਾ ਅਪ੍ਰੇਸ਼ਨ ‘ਝਾੜੂ’ : ਕੇਜਰੀਵਾਲ
ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਨੇ ਇੱਕ ਅਪਰੇਸ਼ਨ ਸ਼ੁਰੂ ਕੀਤਾ ਹੈ, ਜਿਸ ਦਾ ਨਾਮ ਅਪਰੇਸ਼ਨ ਝਾੜੂ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਆਉਣ ਵਾਲੇ ਸਮੇਂ ‘ਚ ਇਹ ਪਾਰਟੀ ਭਾਜਪਾ ਲਈ ਚੁਣੌਤੀ ਬਣ ਸਕਦੀ ਹੈ। ਇਸ ਲਈ ਉਨ੍ਹਾਂ ਦਾ ਮੰਨਣਾ ਹੈ ਕਿ ਇਸ ਪਾਰਟੀ ਨੂੰ ਖਤਮ ਕਰ ਦੇਣਾ ਚਾਹੀਦਾ ਹੈ। ਚੋਣਾਂ ਤੋਂ ਬਾਅਦ ‘ਆਪ’ ਦੇ ਖਾਤੇ ਫ੍ਰੀਜ਼ ਕੀਤੇ ਜਾਣਗੇ। ਇਸ ਤੋਂ ਪਹਿਲਾਂ ਕਿ ਆਮ ਆਦਮੀ ਪਾਰਟੀ ਭਾਜਪਾ ਲਈ ਚੁਣੌਤੀ ਬਣ ਜਾਵੇ, ਇਸ ਨੂੰ ਕੁਚਲਣਾ ਜ਼ਰੂਰੀ ਹੈ। ਇਸ ਲਈ ‘ਆਪਰੇਸ਼ਨ ਝਾੜੂ’ ਸ਼ੁਰੂ ਕੀਤਾ ਗਿਆ ਹੈ ਅਤੇ ‘ਆਪ’ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।
Recent Posts
- ਭਾਰਤੀ ਟੀਮ ਨੇ ਚੀਨ ਨੂੰ 3-0 ਨਾਲ ਬੁਰੀ ਤਰ੍ਹਾਂ ਹਰਾਇਆ, ਜਿੱਤ ਨਾਲ ਕੀਤੀ ਸ਼ੁਰੂਆਤ
- 13 ਛੱਕੇ ਅਤੇ ਸੈਂਕੜਾ, ਰਿੰਕੂ ਸਿੰਘ ਦੇ ਸਾਥੀ ਨੇ ਮਚਾਇਆ ਕੋਹਰਾਮ, ਰੋਮਾਂਚਕ ਮੈਚ ‘ਚ…
- ਐਥਲੀਟ ਨੂੰ Gold ਜਿੱਤਣ ਦਾ ਜਸ਼ਨ ਮਨਾਉਣਾ ਪਿਆ ਮਹਿੰਗਾ, Medal ਦੂਜੇ ਖਿਡਾਰੀ ਨੂੰ ਦਿੱਤਾ
- AFG VS NZ TEST: ਭਾਰਤ ‘ਚ ਅਫਗਾਨਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਟੈਸਟ ਮੈਚ
- Mumbai: 9-foot-long crocodile safely rescued from Mulund residential society