- October 4, 2024
- Updated 12:24 pm
AAP-BJP ਕਿਸਾਨ ਵਿਰੋਧੀ, ਪੰਜਾਬੀ ਵੋਟਾਂ ਨਾਲ ਸੀਲ ਕਰਨ ਇਨ੍ਹਾਂ ਬਾਹਰਲਿਆਂ ਵਾਸਤੇ ਬਾਰਡਰ: ਸੁਖਬੀਰ ਸਿੰਘ ਬਾਦਲ
ਬੰਗਾ/ਨਵਾਂਸ਼ਹਿਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਆਮ ਆਦਮੀ ਪਾਰਟੀ (ਆਪ) ਵਿਚਾਲੇ ਕਿਸਾਨ ਵਿਰੋਧੀ ਗਠਜੋੜ ਦੀ ਨਿਖੇਧੀ ਕੀਤੀ ਹੈ, ਜੋ ਲਗਾਤਾਰ ਕਿਸਾਨਾਂ ਨੂੰ ਨਿਆਂ ਦੇਣ ਤੋਂ ਇਨਕਾਰੀ ਹੈ ਅਤੇ ਜਿਸ ਕਾਰਣ ਅੱਜ ਪਟਿਆਲਾ ਜ਼ਿਲ੍ਹੇ ਵਿਚ ਇਕ ਕਿਸਾਨ ਦੀ ਮੌਤ ਹੋ ਗਈ ਹੈ।
ਸ਼ਨੀਵਾਰ ਪਟਿਆਲਾ ਜ਼ਿਲ੍ਹੇ ‘ਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਖਿਲਾਫ ਰੋਸ ਪ੍ਰਗਟ ਕਰਨ ਵੇਲੇ ਕਿਸਾਨ ਸੁਰਿੰਦਰਪਾਲ ਸਿੰਘ ਦੀ ਮੌਤ ਹੋਣ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਾਜਪਾ ਤੇ ਆਪ ਨੇ ਕਿਸਾਨਾਂ ਖਿਲਾਫ ਗਠਜੋੜ ਕਰ ਲਿਆ ਹੈ ਤੇ ਉਨ੍ਹਾਂ ਨੂੰ ਨਿਆਂ ਦੇਣ ਤੋਂ ਇਨਕਾਰੀ ਹਨ। ਉਨ੍ਹਾਂ ਕਿਹਾ ਕਿ ਇਹੀ ਕਾਰਣ ਹੈ ਕਿ ਪੰਜਾਬ ਵਿਚ ਕਿਸਾਨ ਅੰਦੋਲਨ ਲੰਬਾ ਚਲ ਰਿਹਾ ਹੈ ਤੇ ਇਸ ਕਾਰਨ ਸਮੁੱਚੇ ਕਿਸਾਨ ਭਾਈਚਾਰੇ ਨੂੰ ਮੁਸ਼ਕਿਲਾਂ ਵਿਚੋਂ ਗੁਜਰਨਾ ਪੈ ਰਿਹਾ ਹੈ।
ਭਾਜਪਾ ਤੇ ਆਪ ਨੂੰ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਰਾਖੀ ਕਰਨੀ ਬੰਦ ਕਰਨ ਲਈ ਆਖਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਭਾਜਪਾ ਤੇ ਆਪ ਇਕ ਟੀਮ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੋ ਮਹੀਨੇ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਆਪ ਸਰਕਾਰ ਨੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ’ਤੇ ਪੰਜਾਬ ਦੀ ਧਰਤੀ ’ਤੇ ਅੱਥਰੂ ਗੈਸ ਦੇ ਗੋਲੇ ਛੱਡਣ ਤੇ ਰਬੜ ਦੀਆਂ ਗੋਲੀਆਂ ਮਾਰਨ ਤੇ ਦੂਜਾ ਅਸਲ ਵਰਤ ਕੇ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੇ ਮਾਮਲੇ ਵਿਚ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਪ ਇਹ ਸਾਜ਼ਿਸ਼ ਵੇਖ ਲਈ ਹੈ। ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਵੋਟਾਂ ਨਾਲ ਪੰਜਾਬ ਤੋਂ ਬਾਹਰਲੀਆਂ ਕੌਮੀ ਪਾਰਟੀਆਂ ਵਾਸਤੇ ਆਪਣੇ ਬਾਰਡਰ ਸੀਲ ਕਰ ਦੇਣ ਅਤੇ ਭਾਜਪਾ-ਆਪ ਗਠਜੋੜ ਨੂੰ ਵੀ ਸਬਕ ਸਿਖਾਉਣ, ਜਿਨ੍ਹਾਂ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਵਾਸਤੇ ਬਾਰਡਰ ਸੀਲ ਕੀਤੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਖਿਲਾਫ ਵਿਤਕਰਾ ਕਰਨ ਦੀ ਵੀ ਨਿਖੇਧੀ ਕੀਤੀ।
ਇਸ ਦੌਰਾਨ ਯਾਤਰਾ ਨੂੰ ਬੰਗਾ ਤੇ ਨਵਾਂਸ਼ਹਿਰ ਹਲਕਿਆਂ ਵਿਚ ਭਰਵਾਂ ਹੁੰਗਾਰਾ ਮਿਲਿਆ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਲਦੇ ਲਾਭਾਂ ਵਿਚ ਕਟੌਤੀ ਕਰ ਦਿੱਤੀ ਗਈ ਹੈ ਤੇ ਕੁਝ ਦੇ ਪੈਸੇ ਇਸ਼ਤਿਹਾਰਬਾਜ਼ੀ ਤੇ ਪ੍ਰਾਪੇਗੰਡਾ ਕੰਮਾਂ ਤੇ ਆਪ ਦੇ ਹੋਰ ਰਾਜਾਂ ਵਿਚ ਪ੍ਰਚਾਰ ਤੇ ਹਵਾਈ ਜਹਾਜ਼ ਕਿਰਾਏ ’ਤੇ ਲੈਣ ਵਾਸਤੇ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਸਰੋਤਾਂ ਦੀ ਅਪਰਾਧਿਕ ਦੁਰਵਰਤੋਂ ਦਾ ਮਾਮਲਾ ਬਣਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ 1000 ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਖਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਕ ਵਾਰ ਅਕਾਲੀ ਦਲ ਦੇ ਸੱਤਾ ਵਿਚ ਪਰਤਣ ’ਤੇ ਅਸੀਂ ਇਸ ਘੁਟਾਲੇ ਦੀ ਜਾਂਚ ਕਰਾਂਗੇ ਅਤੇ ਯਕੀਨੀ ਬਣਾਵਾਂਗੇ ਕਿ ਜਿਹਨਾਂ ਨੇ ਸਾਡੇ ਅਨੁਸੂਚਿਤ ਜਾਤੀ ਭਰਾਵਾਂ ਨਾਲ ਵਿਤਕਰਾ ਕੀਤਾ, ਉਨ੍ਹਾਂ ਨੂੰ ਬਣਦੀਆਂ ਸਜ਼ਾਵਾਂ ਮਿਲਣ।
ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਪਾਰਟੀ ਦੇ ਨਵਾਂਸ਼ਹਿਰ ਦੇ ਪ੍ਰਧਾਨ ਸੁਖਦੀਪ ਸਿੰਘ ਸੁਕਰਪੁਰ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਦੱਸਿਆ ਕਿ ਕਿਵੇਂ ਦੋਵਾਂ ਹਲਕਿਆਂ ਵਿਚ ਹਜ਼ਾਰਾਂ ਆਟਾ ਦਾਲ ਤੇ ਬੁਢਾਪਾ ਪੈਨਸ਼ਨ ਕਾਰਡ ਕੱਟ ਦਿੱਤੇ ਗਏ ਹਨ। ਉਹਨਾਂ ਇਹ ਵੀ ਦੱਸਿਆ ਕਿ ਨੌਜਵਾਨ ਲਾੜੀਆਂ ਨੂੰ ਇਕ ਸਾਲ ਤੋਂ ਵੱਧ ਸਮੇਂ ਸ਼ਗਨ ਸਕੀਮ ਦੇ ਪੈਸੇ ਨਹੀਂ ਮਿਲੇ।
ਅਕਾਲੀ ਦਲ ਦੇ ਪ੍ਰਧਾਨ ਨੇ ਠਰੰਮੇ ਨਾਲ ਨੌਜਵਾਨਾਂ ਦੀ ਗੱਲ ਸੁਣਦਿਆਂ ਭਰੋਸਾ ਦੁਆਇਆ ਕਿ ਇਕ ਵਾਰ ਅਕਾਲੀ ਦਲ ਦੇ ਸੱਤਾ ਵਿਚ ਪਰਤਣ ’ਤੇ ਸਰਕਾਰ ਤੇ ਪ੍ਰਾਈਵੇਟ ਖੇਤਰ ਵਿਚ ਰੋਜ਼ਗਾਰ ਦੇ ਮੌਕੇ ਸਿਰਜੇ ਜਾਣਗੇ ਅਤੇ ਨਸ਼ਾ ਤੇ ਗੈਂਗਸਟਰ ਖਤਮ ਕੀਤੇ ਜਾਣ ਤੇ ਇਹ ਸਭ ਤੋਂ ਪਹਿਲੀ ਤਰਜੀਹ ਹੋਵੇਗੀ। ਯਾਤਰਾ ਦੌਰਾਨ ਸੀਨੀਅਰ ਆਗੂ ਜਰਨੈਲ ਸਿੰਘ ਵਾਹਿਦ ਅਤੇ ਡੈਮੋਕਰੈਟਿਕ ਪਾਰਟੀ ਆਫ ਇੰਡੀਆ (ਡੀਪੀਆਈ) ਦੇ ਪ੍ਰਧਾਨ ਰੋਹਨ ਚੱਢਾ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।
Recent Posts
- EAM Jaishankar to lead Indian delegation at SCO summit in Islamabad
- ਭਾਰਤ ਅਤੇ ਬੰਗਲਾਦੇਸ਼ T-20 ਨੂੰ ਲੈ ਕੇ ਤਿਆਰੀਆਂ ਮੁਕੰਮਲ, ਵਿਘਨ ਪੈਦਾ ਕਰਨ ਵਾਲੇ…
- 12 ਸਾਲ ਦੀ ਉਮਰ ‘ਚ ਮਾਂ ਨਾਲ ਦਿੱਲੀ ਆਏ Rishabh Pant, ਗੁਰਦੁਆਰੇ ‘ਚ ਕੱਟੀਆਂ ਰਾਤਾਂ
- Chris Gayle greets PM Modi with ‘namaste,’ thrilled by warm response and pat on the back
- China rapidly expanding infrastructure along LAC, India responding with upgrades: IAF Chief AP Singh