- January 19, 2025
- Updated 2:52 am
jatt and Julliet 3: ਨੀਰੂ ਬਾਜਵਾ ਤੇ ਦਿਲਜੀਤ ਦੋਸਾਂਝ ਦੀ ਫ਼ਿਲਮ ‘ਜੱਟ ਐਂਡ ਜੂਲੀਅਟ-3’ ਦਾ ਟ੍ਰੇਲਰ ਹੋਇਆ ਰਿਲੀਜ਼, ਵੇਖੋ ਵੀਡੀਓ
jatt and Julliet 3: ਦਿਲਜੀਤ ਦੋਸਾਂਝ (Diljit Dosanjh) ਤੇ ਨੀਰੂ ਬਾਜਵਾ ਦੀ ਫ਼ਿਲਮ ‘ਜੱਟ ਐਂਡ ਜੂਲੀਅਟ-3’ ਦਾ ਮਜ਼ੇਦਾਰ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਜਿਸ ‘ਚ ਡੂਮਣਾ ਤੇ ਡੰਗਰ ਦੀ ਆਪਸੀ ਨੋਕ ਝੋਕ ਵੇਖਣ ਨੂੰ ਮਿਲ ਰਹੀ ਹੈ। ਜਿਸ ‘ਚ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਖੱਟੀ ਮਿੱਠੀ ਨੋਕ ਝੋਕ ਵੇਖਣ ਨੂੰ ਮਿਲ ਰਹੀ ਹੈ। ਇਸ ਤੋਂ ਇਲਾਵਾ ਰਾਣਾ ਰਣਬੀਰ ਤੇ ਬੀ ਐੱਨ ਸ਼ਰਮਾ ਵੀ ਆਪਣੀਆਂ ਹਾਸੋ ਹੀਣੀਆਂ ਗੱਲਾਂ ਦੇ ਨਾਲ ਦਰਸ਼ਕਾਂ ਦਾ ਦਿਲ ਪਰਚਾਉਂਦੇ ਹੋਏ ਨਜ਼ਰ ਆ ਰਹੇ ਹਨ। ਨੀਰੂ ਬਾਜਵਾ ਤੇ ਦਿਲਜੀਤ ਦੋਸਾਂਝ ਫ਼ਿਲਮ ‘ਚ ਪੁਲਿਸ ਮੁਲਾਜ਼ਮਾਂ ਦੇ ਕਿਰਦਾਰ ‘ਚ ਨਜ਼ਰ ਆਉਣਗੇ, ਫ਼ਿਲਮ ਦੇ ਟ੍ਰੇਲਰ ‘ਚ ਰਾਣਾ ਰਣਬੀਰ ਵੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਦੇ ਹੋਏ ਨਜ਼ਰ ਆਉਣਗੇ । ਫ਼ਿਲਮ ‘ਚ ਪਹਿਲੀ ਵਾਰ ਚੁੰਮਿਆਂ ਵਾਲੀ ਭਾਬੀ ਉਰਫ ਰਣਜੀਤ ਕੌਰ ਵੀ ਨਜ਼ਰ ਆਏਗੀ ।ਜੋ ਕਿ ਇੱਕ ਪੁਲਿਸ ਮੁਲਾਜ਼ਮ ਦੇ ਰੂਪ ‘ਚ ਦਿਖਾਈ ਦੇਵੇਗੀ ।
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਇਹ ਜੋੜੀ ਜੱਟ ਐਂਡ ਜੂਲੀਅਟ ‘ਚ ਵੀ ਦਿਖਾਈ ਦਿੱਤੀ ਸੀ । ਇਸ ਫ਼ਿਲਮ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਹੁਣ ਵੇਖਣਾ ਇਹ ਹੋਵੇਗਾ ਕਿ ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਸਟਾਰ ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਕਿਸ ਤਰ੍ਹਾਂ ਦਾ ਹੁੰਗਾਰਾ ਮਿਲਦਾ ਹੈ।
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਹ ਅਮਰ ਸਿੰਘ ਚਮਕੀਲਾ ਤੇ ਅਮਰਜੋਤ ਦੀ ਜ਼ਿੰਦਗੀ ‘ਤੇ ਬਣੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ‘ਚ ਨਜ਼ਰ ਆਏ ਸਨ। ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਨਿਮਰਤ ਖਹਿਰਾ ਦੇ ਨਾਲ ਵੀ ਉਨ੍ਹਾਂ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।
Recent Posts
- Crown of goddess Kali, gifted by PM Modi, stolen from temple in Bangladesh
- Hezbollah leader survives assassination attempt amid Israeli strikes that kill 22 in Beirut
- ਕ੍ਰਿਕਟ ਦੇ ਬਦਲੇ ਨਿਯਮ, ਹੁਣ ਇਸ ਕੇਸ ‘ਚ ਦੁਬਾਰਾ ਨਹੀਂ ਮਿਲੇਗੀ ਬੈਟਿੰਗ, ਮੰਨਿਆ ਜਾਵੇਗਾ
- ਸਚਿਨ ਤੇਂਦੁਲਕਰ ਦੇ ਬਰਾਬਰ ਪਹੁੰਚੇ ਜੋ ਰੂਟ, ਪਰ ਵਿਰਾਟ ਦੇ ਇਸ ਰਿਕਾਰਡ ਤੋਂ ਅਜੇ ਵੀ ਦੂਰ
- Ratan tata death: ਸਿਰਫ ਵੋਲਟਾਸ ਹੀ ਨਹੀਂ, ਸਵੇਰ ਤੋਂ ਰਾਤ ਤੱਕ ਤੁਹਾਡਾ ਕੰਮ ਟਾਟਾ ਦੇ ਬਿਨਾਂ ਨਹੀਂ ਚੱਲ ਸਕਦਾ