Home General Veer Bal Diwas – PM Modi made a big announcement on the...

Veer Bal Diwas – PM Modi made a big announcement on the birth anniversary of Sri Guru Gobind Singh Ji

56
0

ਇਸ ਸਾਲ ਤੋਂ ਹਰ 26 ਦਸੰਬਰ ‘ਵੀਰ ਬਾਲ ਦਿਵਸ’ ਦੇ ਰੂਪ ’ਚ ਮਨਾਇਆ ਜਾਵੇਗਾ। – PM Narinder Modi

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੱਡਾ ਐਲਾਨ ਕੀਤਾ ਹੈ। ਪੀ.ਐੱਮ. ਮੋਦੀ ਨੇ ਟਵੀਟ ਕਰਦੇ ਹੋਏ ਦੱਸਿਆ “ਅੱਜ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ, ਮੈਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਵਰ੍ਹੇ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ‘ ਵਜੋਂ ਮਨਾਇਆ ਜਾਵੇਗਾ। ਇਹ ਸਾਹਿਬਜ਼ਾਦਿਆਂ ਦੇ ਸਾਹਸ ਅਤੇ ਉਨ੍ਹਾਂ ਦੀ ਨਿਆਂ ਦੀ ਖੋਜ ਪ੍ਰਤੀ ਢੁਕਵੀਂ ਸ਼ਰਧਾਂਜਲੀ ਹੈ।”

ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਹੋਰ ਟਵੀਟ ’ਚ ਕਿਹਾ,‘‘ਮਾਤਾ ਗੁਜਰੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ 4 ਸਾਹਿਬਜਾਦਿਆਂ ਦੀ ਵੀਰਤਾ ਅਤੇ ਆਦਰਸ਼ ਲੱਖਾਂ ਲੋਕਾਂ ਨੂੰ ਸ਼ਕਤੀ ਦਿੰਦੇ ਹਨ। ਉਹ ਅਨਿਆਂ ਅੱਗੇ ਕਦੇ ਨਹੀਂ ਝੁਕੇ। ਉਨ੍ਹਾਂ ਨੇ ਇੱਕ ਅਜਿਹੀ ਦੁਨੀਆ ਦੀ ਕਲਪਣਾ ਕੀਤੀ ਜੋ ਸਮਾਵੇਸ਼ੀ ਹੈ। ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਬਾਰੇ ਜਾਣਨਾ ਸਮੇਂ ਦੀ ਮੰਗ ਹੈ।’’ ਉਨ੍ਹਾਂ ਨੇ ਅੱਗੇ ਕਿਹਾ,‘‘ਸਾਹਿਬਜਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜਾਦਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵੀਰ ਬਾਲ ਦਿਵਸ ਮਨਾਇਆ ਜਾਵੇਗਾ।’’

LEAVE A REPLY

Please enter your comment!
Please enter your name here